ਲੁਧਿਆਣਾ, 18 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਬੀ.ਈ.), ਲੁਧਿਆਣਾ ਵੱਲੋਂ 20 ਮਾਰਚ (ਸ਼ੁਕਰਵਾਰ) ਨੂੰ ਸਥਾਨਕ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਐਨ.ਆਈ.ਐਮ.ਟੀ.), ਮਾਡਲ ਟਾਊਨ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਇਸ ਕੈਂਪ ਮੌਕੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਕੈਂਪ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੈ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ 2 ਫੋਟੋ ਸਟੈਟ ਕਾਪੀਆਂ ਲੈ ਕੇ ਆਉਣੀਆਂ ਲਾਜਮੀ ਹਨ।

Share.

“I’m a Newswriter, “I write about the trending news events happening all over the world.

Leave A Reply