ਜਲੰਧਰ, 22 ਮਾਰਚ : ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ 49,680 ਮਿਲੀਲੀਟਰ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।ਸਹਾਇਕ ਕਮਿਸ਼ਨਰ (ਐਕਸਾਈਜ਼), ਜਲੰਧਰ ਵੈਸਟ ਰੇਂਜ ਨਵਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ. (ਐਕਸਾਈਜ਼) ਐਸ.ਕੇ. ਗਰਗ ਵੱਲੋਂ ਜਾਰੀ ਹਦਾਇਤਾਂ ‘ਤੇ ਇੱਕ ਵਿਸ਼ੇਸ਼ ਟੀਮ, ਜਿਸ ਵਿੱਚ ਜਸਪ੍ਰੀਤ ਸਿੰਘ, ਐਕਸਾਈਜ਼ ਅਫ਼ਸਰ, ਵੈਸਟ-ਬੀ ਅਤੇ ਮਨਜੀਤ ਸਿੰਘ ਢੀਂਡਸਾ, ਐਕਸਾਈਜ਼ ਇੰਸਪੈਕਟਰ, ਐਕਸਾਈਜ਼ ਸਰਕਲ ਬਸਤੀਆਂ ਸ਼ਾਮਲ ਸਨ, ਵੱਲੋਂ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ‘ਤੇ ਰਾਜ ਨਗਰ, ਬਸਤੀ ਬਾਵਾ ਖੇਲ, ਕਪੂਰਥਲਾ ਰੋਡ ਸਥਿਤ ‘ਜੂਸ ਕਾਰਨਰ’ ਦੇ ਪਿਛਲੇ ਪਾਸੇ ਇੱਕ ਦੁਕਾਨ ਦੇ ਬੇਸਮੈਂਟ ਵਿੱਚ ਛਾਪੇਮਾਰੀ ਕੀਤੀ।ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ 176 ਨਿੱਪ (Nips) ਅਤੇ 48 ਪਿੰਟ (Pints) (ਕੁੱਲ 49,680 ਮਿਲੀਲੀਟਰ) “ਪੰਜਾਬ ਕਿੰਗ” ਸ਼ਰਾਬ ਬਰਾਮਦ ਕੀਤੀ ਗਈ। ਛਾਪੇਮਾਰੀ ਦੌਰਾਨ ਇੱਕ ਵਿਅਕਤੀ, ਜਿਸ ਦੀ ਪਛਾਣ ਬਲਦੀਪ ਸਿੰਘ ਵਾਸੀ ਮੁਹੱਲਾ ਰਾਜ ਨਗਰ, ਬਸਤੀ ਬਾਵਾ ਖੇਲ ਵਜੋਂ ਹੋਈ ਹੈ, ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ।ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਮਿਤੀ 21.03.2026 ਨੂੰ ਐਫ.ਆਈ.ਆਰ ਨੰਬਰ 0068 ਦਰਜ ਕੀਤੀ ਗਈ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


