ਲੁਧਿਆਣਾ, 23 ਮਾਰਚ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਭਾਈ ਮੰਨਾ ਸਿੰਘ ਨਗਰ ਵਿਖੇ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਦੇ ਨਾਲ ਚੇਅਰਮੈਨ ਚਾਵਲਾ ਨੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆ ਤੇ ਮੌਕੇ ’ਤੇ ਨਿਪਟਾਰਾ ਵੀ ਕੀਤਾ। ਵਿਧਾਇਕ ਬੱਗਾ ਅਤੇ ਚੇਅਰਮੈਨ ਚਾਵਲਾ ਦੇ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਬਾਜ਼ਾਰਾਂ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਟਰਾਂਸਫਾਰਮਰ, ਤਹਿਬਜ਼ਾਰੀ ਨਾਲ ਸਬੰਧਤ ਮਸਲੇ, ਟ੍ਰੈਫਿਕ ਸਮੱਸਿਆ ਅਤੇ ਬਾਜ਼ਾਰਾਂ ਵਿੱਚ ਸੁਰੱਖਿਆ ਦੀ ਘਾਟ ਵਰਗੇ ਮੁੱਦੇ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ। ਇਸ ਤੋਂ ਇਲਾਵਾ ਵਪਾਰੀਆਂ ਨੇ ਜੀ.ਐਸ.ਟੀ. ਰਿਫੰਡ ਅਤੇ ਹੋਰ ਵਿਭਾਗੀ ਮਸਲਿਆਂ ਦੇ ਜਲਦ ਨਿਪਟਾਰੇ ਦੀ ਵੀ ਗੁਹਾਰ ਲਗਾਈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਚੇਅਰਮੈਨ ਰਾਜੂ ਚਾਵਲਾ ਵੱਲੋਂ ਜੀ.ਐਸ.ਟੀ. ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਨਿਗਮ, ਫੂਡ ਸਪਲਾਈ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ ਅਤੇ ਵਪਾਰੀਆਂ ਨੂੰ ਬਿਨ੍ਹਾਂ ਕਿਸੇ ਠੋਸ ਕਾਰਨ ਖੱਜਲ-ਖੁਆਰ ਨਾ ਕੀਤਾ ਜਾਵੇ ਕਿਉਂਕਿ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦਾ ਧੁਰਾ ਮੰਨਿਆ ਜਾਂਦਾ ਹੈ ਜੋ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਪੈਦਾ ਕਰਦੇ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬੀਤੇ ਸਾਲਾਂ ਦੌਰਾਨ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲਿਆਂਦਾ ਗਿਆ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।ਅਖੀਰ ਵਿੱਚ, ਚੇਅਰਮੈਨ ਰਾਜੂ ਚਾਵਲਾ ਵੱਲੋਂ ਮੀਟਿੰਗ ਪਹੁੰਚੇ ਸਾਰੇ ਵਪਾਰੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਅਜਿਹੀਆਂ ਮੀਟਿੰਗਾਂ ਨਿਰੰਤਰ ਜਾਰੀ ਰਹਿਣਗੀਆਂ।ਇਸ ਮੌਕੇ ਅਮਰਜੀਤ ਸਿੰਘ ਹੈਪੀ, ਗੁਰਿੰਦਰ ਸਿੰਘ ਜੌਲੀ, ਅਰਵਿੰਦਰ ਸਿੰਘ ਟੋਨੀ, ਦਿਨੇਸ਼ ਟਕਿਆਰ,ਰਣਜੀਤ ਸਿੰਘ ਟੋਨੀ, ਤਰਲੋਚਨ ਸਿੰਘ ਮਨੋਚਾ, ਸਰਬਜੀਤ ਨਾਰੰਗ, ਮਨੋਜ ਖਰਬੰਦਾ, ਸੰਪੂਰਨ ਸਿੰਘ, ਮੋਨੂੰ ਸਹਾਰਨਪੁਰ, ਐਸ ਕੇ ਬੱਬੂ, ਸਰਬਜੀਤ ਸਿੰਘ ਅਰਿਸਟੋ, ਰਵਿੰਦਰ ਸਿੰਘ ਨੀਟਾ, ਪਰਮਪਾਲ ਸਿੰਘ ਵਿੱਟੀ, ਕਪਿਲ ਜੋਸ਼ੀ, ਹੈਪੀ ਬੇਦੀ, ਗੁਰਪ੍ਰੀਤ ਸਿੰਘ ਬਿੱਲਾ, ਰਾਜੂ ਮਲਿਕ, ਅਸ਼ਵਨੀ ਮਲਿਕ, ਦਵਿੰਦਰ ਸਿੰਘ ਰਾਜੂ, ਵਿੱਕੀ ਕੁਕਰੇਜਾ, ਜਸਵੰਤ ਸਿੰਘ, ਕੁਲਵਿੰਦਰ ਸਿੰਘ ਚਾਂਦੀ ਵੀ ਮੌਜੂਦ ਸਨl

Share.

“I’m a Newswriter, “I write about the trending news events happening all over the world.

Leave A Reply