ਲੁਧਿਆਣਾ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਿਧਾਇਕ-ਵਲੰਟੀਅਰ ਮਿਲਣੀ ਦੋਰਾਨ ਵਾਰਡ-92 ਅੰਤੇ ਵਾਰਡ 68 ਦੇ ਡਿਵੈਲਮੈਂਟ ਯੋਧਿਆਂ ਦੀ ਟੀਮ ਨਾਲ ਐਤਵਾਰ ਨੂੰ ਬ੍ਰੇਕਫਾਸਟ ਦੇ ਟੇਬਲ ਤੇ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਥਾਨਕ ਸਲੇਮ ਟਾਬਰੀ ਸਥਿਤ ਵਿਧਾਇਕ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਵਾਰਡ ਕੌਂਸਲਰ ਬਿੱਟੂ ਭਾਰਦਵਾਜ ਅੱਚੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ ਦੀ ਅਗਵਾਈ ਹੇਠ ਵਾਰਡ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ 100 ਤੋਂ ਵੱਧ ਪਤਵੰਤੇ ਹਾਜ਼ਰ ਸਨ। ਵਿਧਾਇਕ ਬੱਗਾ ਨੇ ਆਪਣੇ ਵਿਧਾਇਕ ਦੇ ਤੋਰ ਤੇ ਅਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਦੋਹਾਂ ਵਾਰਡਾਂ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਫੀਡਬੈਕ ਲਿਆ। ਵਿਧਾਇਕ ਬੱਗਾ ਨੇ ਪਿਛਲੀਆਂ ਸਰਕਾਰਾਂ ਦੀ ਵਿਕਾਸ ਨੂੰ ਚੋਣਾ ਦੇ ਆਖਰੀ ਸਾਲ ਨਾਲ ਜੋੜਨ ਦੀ ਰਿਵਾਇਤ ਨੂੰ ਆਮ ਆਦਮੀ ਪਾਰਟੀ ਵਲੋਂ ਬਦਲਣ ਦੀ ਨਿਤੀ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ’ਆਪ’ ਸਰਕਾਰ ਨੇ ਪਹਿਲੇ ਚਾਰ ਸਾਲਾਂ ’ਚ ਵਿਕਾਸ ਦੇ ਦਰਵਾਜ਼ੇ ਖੋਲ੍ਹੇ ਅਤੇ ਹੁਣ ਪੰਜਵੇਂ ਸਾਲ ’ਚ ਵਿਕਾਸ ਕਾਰਜਾਂ ਦਾ ਫੀਡਬੈਕ ਲੈ ਕੇ ਵਿਕਾਸ ਨਵੇਂ ਕਾਰਜ ਸ਼ੁਰੂ ਕਰਨ ਦੀ ਪਬਿਲ ਸ਼ੁਰੂ ਕੀਤੀ ਹੈ। ਬੱਗਾ ਨੇ ਵਾਰਡ-92 ਅੱਤੇ ਵਾਰਡ-68 ਦੇ ਡਿਵੈਲਮੈਂਟ ਯੋਧਿਆਂ ਦੀ ਟੀਮ ਨੂੰ ਹਰ ਘਰ ਦਾ ਦਰਵਾਜ਼ਾ ਖੜਕਾਉਣ ਅਤੇ ਵਿਕਾਸ ਸਬੰਧੀ ਫੀਡਬੈਕ ਲੈਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਦੌਰਾਨ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਆਨਲਾਈਨ ਮੀਟਿੰਗ ਵਿੱਚ ਹਿੱਸਾ ਲੈ ਕੇ ਪਾਰਟੀ ਵਲੰਟੀਅਰਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਕੌਂਸਲਰ ਬਿੱਟੂ ਭਾਰਦਵਾਜ ਅੱਤੇ ਪੁਸ਼ਪਿੰਦਰ ਭਨੋਟ ਬਿੱਟੂ ਨੇ ਅਪਣੇ-ਅਪਣੇ ਵਾਰਡਾਂ ਵਿੱਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਕਾਸ ਕਰਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਟੀਚਾ ਹੈ। ਇਸ ਮੌਕੇ ਕੌਂਸਲਰ ਅਮਨ ਬੱਗਾ, ਗੌਰਵ ਬੱਗਾ ਅਤੇ ਹੋਰ ਵੀ ਹਾਜ਼ਰ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


