ਲੁਧਿਆਣਾ, 25 ਮਾਰਚ – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਅਧੀਨ ਪੰਜਾਬ ਸਟੇਟ ਟਰੇਡ ਕਮਿਸ਼ਨ ਦੀਆਂ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ।

ਇਸੇ ਲੜੀ ਤਹਿਤ ਚੇਅਰਮੈਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਦੇ ਕੌਂਸਲਰ ਜਗਮੀਤ ਸਿੰਘ ਨੋਨੀ ਅਤੇ ਬਲਾਕ ਪ੍ਰਧਾਨ ਵਿਪਨ ਸੇਠੀ ਵਲੋ ਵਾਰਡ ਨੰਬਰ 42 ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਸ਼ੇਸ ਤੋਰ ’ਤੇ ਸ਼ਾਮਿਲ ਹੋਏ।

ਇਸ ਮੌਕੇ ਉਨ੍ਹਾਂ ਦੇ ਨਾਲ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸਿੱਧੂ ਦੇ ਨਾਲ ਚੇਅਰਮੈਨ ਮਨਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਨੂੰ ਜੀ.ਐਸ.ਟੀ.ਰੀਫੰਡ, ਅਵਾਰਾ ਪਸ਼ੂਆਂ ਦੀ ਸਮੱਸਿਆ, ਬਿਜਲੀ ਦੀਆਂ ਢਿੱਲੀਆਂ ਤਾਰਾਂ ਅਤੇ ਹੋਰ ਰੋਜਮਰਾ ਦੀਆਂ ਔਕੜਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।

ਵਪਾਰੀਆਂ ਅਤੇ ਆਮ ਲੋਕਾਂ ਵੱਲੋ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ 75 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ ਜਦੋ ਅਧਿਕਾਰੀ ਆਪ ਲੋਕਾ ਦੀਆ ਸਮੱਸਿਆਵਾ ਸੁਣਨ ਉਹਨਾ ਕੋਲ ਆਏ ਹਨ ਅਤੇ ਮੋਕੇ ’ਤੇ ਸਮੱਸਿਆਵਾ ਹੱਲ ਹੋ ਰਹੀਆ ਹਨ।

ਚੇਅਰਮੈਨ ਮਨਪ੍ਰੀਤ ਸਿੰਘ ਵੱਲੋਂ ਹਾਜ਼ਰੀਨ ਦਾ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

Share.

“I’m a Newswriter, “I write about the trending news events happening all over the world.

Leave A Reply