* ਖੰਨਾ/ਪਾਇਲ/ ਲੁਧਿਆਣਾ 25 ਮਾਰਚ:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਇਲ ਹਲਕੇ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਹੁਣ ਤੱਕ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਜਦਕਿ ਹੋਰ ਕਈ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਹੇ ਹਨ। ਹਲਕੇ ਵਿੱਚ ਸੜਕਾਂ ਦਾ ਵਿਸਥਾਰ ਕੀਤਾ ਗਿਆ ਹੈ ਅਤੇ ਨਵੀਆਂ ਸੜਕਾਂ ਦਾ ਜਾਲ ਬਿਛਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਕਹਿਣਾ ਹੈ ਇੱਥੋਂ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦਾ।ਇਸੇ ਤਹਿਤ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਹਲਕੇ ਦੇ 8 ਪਿੰਡਾਂ ਵਿੱਚ ਲਗਭਗ 1 ਕਰੋੜ 10 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੋ ਕੇ ਕੰਮ ਕੀਤਾ ਜਾ ਰਿਹਾ ਹੈ।ਪਿੰਡ ਦੁੱਗਰੀ ਵਿੱਚ ਸੀਵਰੇਜ ਪਾਈਪ ਲਾਈਨ ਦਾ ਕੰਮ ਮੁਕੰਮਲ ਹੋਣ ਉਪਰੰਤ ਉਦਘਾਟਨ ਕੀਤਾ ਗਿਆ, ਜਿਸ ਨਾਲ ਸਫਾਈ ਪ੍ਰਬੰਧ ਹੋਰ ਸੁਧਰੇਗਾ। ਪਿੰਡ ਭੱਠਲ ਵਿੱਚ ਸ਼ੈੱਡ ਅਤੇ ਸਟੇਡੀਅਮ ਵਾਲੀ ਗਲੀ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਬਰਮਾਲੀਪੁਰ ਵਿੱਚ ਗਲੀ ਅਤੇ ਸੀਵਰੇਜ ਦੇ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।ਪਿੰਡ ਮਾਜਰੀ ਅਤੇ ਚੀਮਾ ਵਿੱਚ ਪਾਰਕਾਂ ਦੀ ਉਸਾਰੀ ਲਈ ਨੀਂਹ ਪੱਥਰ ਰੱਖੇ ਗਏ, ਜੋ ਨੌਜਵਾਨਾਂ ਅਤੇ ਬੱਚਿਆਂ ਲਈ ਲਾਭਦਾਇਕ ਸਾਬਤ ਹੋਣਗੇ। ਧਮੋਟ ਕਲਾਂ ਵਿੱਚ ਆਂਗਨਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਬੱਚਿਆਂ ਅਤੇ ਮਹਿਲਾਵਾਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ।ਇਸਤੋਂ ਇਲਾਵਾ ਭਾਡੇਵਾਲ ਅਤੇ ਜਰਗੜੀ ਵਿੱਚ ਗਲੀਆਂ ਦਾ ਨਿਰਮਾਣ ਕਰਵਾਇਆ ਗਿਆ, ਜਿਸ ਨਾਲ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਦੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਦਾ ਸਮਾਨ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਲੋਕਾਂ ਨੂੰ ਹਰ ਪੱਖੋਂ ਸਹੂਲਤਾਂ ਮਿਲ ਸਕਣ। ਸਥਾਨਕ ਲੋਕਾਂ ਨੇ ਵੀ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਪਹਿਲਾਂ ਕਦੇ ਵੀ ਇਸ ਤਰ੍ਹਾਂ ਦਾ ਤੇਜ਼ ਵਿਕਾਸ ਨਹੀਂ ਦੇਖਿਆ ਗਿਆ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


