ਲੁਧਿਆਣਾ, 27 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ਵਿੱਚ ਕੁੱਲ 1 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਨਰਿੰਦਰ ਨਗਰ ਵਿਖੇ 56.41 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਇਲਾਕੇ ਦੀਆਂ ਟੁੱਟੀਆਂ ਅਤੇ ਖਰਾਬ ਗਲੀਆਂ ਨੂੰ ਮਜ਼ਬੂਤ ਅਤੇ ਸੁਚੱਜੀਆਂ ਬਣਾਇਆ ਜਾਵੇਗਾ।ਇਸਦੇ ਨਾਲ ਹੀ ਟਰਾਂਸਪੋਰਟ ਨਗਰ ਵਿੱਚ 71 ਲੱਖ ਰੁਪਏ ਦੀ ਲਾਗਤ ਨਾਲ ਆਰ ਐਮ ਸੀ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ ਗਈ ਹੈ, ਜੋ ਲੰਮੇ ਸਮੇਂ ਤੱਕ ਟਿਕਾਊ ਹੋਣ ਦੇ ਨਾਲ ਟ੍ਰੈਫਿਕ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਜਦਕਿ 10.20 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮਾਂ ਦੀ ਵੀ ਅਰੰਭਤਾ ਕੀਤੀ ਗਈ ਹੈ, ਜਿਸ ਨਾਲ ਪਾਣੀ ਨਿਕਾਸੀ ਅਤੇ ਗੰਦਗੀ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਹੋਵੇਗਾ।ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸੁਵਿਧਾ ਮੁਹੱਈਆ ਕਰਵਾਉਣਾ ਹੈ ਅਤੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਸਾਰੇ ਕੰਮ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਿਤ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਵਾਰਡ ਵਾਸੀਆਂ ਨੇ ਇਨ੍ਹਾਂ ਵਿਕਾਸ ਕਾਰਜਾਂ ਲਈ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਵਿਧਾਇਕ ਅਤੇ ਸਥਾਨਕ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਵਾਰਡ ਕੌਂਸਲਰ ਨਿੱਕੂ ਭਾਰਤੀ, ਸਥਾਨਕ ਵਸਨੀਕ, ਵਲੰਟੀਅਰ ਸਾਥੀ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


