ਜਲੰਧਰ, 28 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਵਾਰਡ ਨੰਬਰ 41 ਦੇ ਮੁਹੱਲਾ ਸਰੀਫ਼ਪੁਰਾ, ਬੂਟਾ ਮੰਡੀ ਅਤੇ ਵਾਰਡ ਨੰਬਰ 56 ਦੀ ਮਿੱਠੂ ਬਸਤੀ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਚਹੁੰਮੁਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ, ਜਿਸ ਸਦਕਾ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਗਿਆ ਹੈ।ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਹਰ ਇਕ ਨਾਗਰਿਕ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਬਹੁਤ ਖੁਸ਼ ਨਜ਼ਰ ਆ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।ਸ਼੍ਰੀ ਭਗਤ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵਲੋਂ ਅੱਜ 109 ਨਵੇਂ ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਦਾ ਸਵਾਗਤ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚ ਜਲੰਧਰ ਜ਼ਿਲ੍ਹੇ ਦੇ 9 ਨਵੇਂ ਆਮ ਆਦਮੀ ਕਲੀਨਿਕ ਕੇਂਦਰ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਬਸਤੀ ਸ਼ੇਖ, ਮਲਕੋ ਤਰਾੜ, ਓਲਡ ਤਹਿਸੀਲ ਕਰਤਾਰਪੁਰ, ਰਹਿਮਾਨਪੁਰ, ਸਾਬੋਵਾਲ, ਨੰਗਲ ਸ਼ਾਮਾ, ਫਿਲੌਰ, ਗੋਰਾਇਆ ਅਤੇ ਨਕੋਦਰ ਵਿਖੇ 9 ਹੋਰ ਨਵੇਂ ਆਮ ਆਦਮੀ ਕਲੀਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 75 ਹੋ ਗਈ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 107 ਤਰ੍ਹਾਂ ਦੀਆਂ ਦਵਾਈਆਂ ਬਿਨ੍ਹਾਂ ਕਿਸੇ ਖਰਚ ਦੇ ਮਿਲ ਰਹੀਆਂ ਹਨ। ਇਸਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਗਰਭਵਤੀ ਔਰਤਾਂ ਲਈ ਸੂਚੀਬੱਧ ਸੈਂਟਰ ‘ਤੇ ਮੁਫ਼ਤ ਸਕੈਨਿੰਗ ਅਤੇ ਓ.ਪੀ.ਡੀ. ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਜਨਤਾ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ, 90 ਫੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਸਮੇਤ ਅਨੇਕਾਂ ਲੋਕ ਭਲਾਈ ਕਦਮ ਸੂਬਾ ਵਾਸੀਆਂ ਲਈ ਵਰਦਾਨ ਸਿੱਧ ਰਹੇ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ, ਜਿਸ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਦੀ ਰਾਸ਼ੀ ਪ੍ਰਤੀ ਮਹੀਨੇ ਮੁਹੱਈਆ ਕਰਵਾਈ ਜਾਵੇਗੀ। ਸ਼੍ਰੀ ਭਗਤ ਨੇ ਅੱਗੇ ਕਿਹਾ ਕਿ ਸੂਬਾ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਹਾਸਿਲ ਕੀਤੀਆਂ ਲਾਮਿਸਾਲ ਪ੍ਰਾਪਤੀਆਂ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਸੂਬੇ ਭਰ ਵਿੱਚ ਜਨਤਕ ਮੁਹਿੰਮ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਆਯੁਬ ਦੁੱਗਲ ਸਮੇਤ ਹੋਰ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


