ਲੁਧਿਆਣਾ, 29 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਲੁਧਿਆਣਾ ਦੱਖਣੀ ਤੋਂ ਖ਼ਾਸ ਕਰਕੇ ਬਜ਼ੁਰਗ ਸੰਗਤਾਂ ਲਈ 17ਵੀਂ ਬੱਸ ਨੂੰ ਅੱਜ ਸ਼ਰਧਾ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਲੋਕ-ਭਲਾਈ ਦੇ ਕੰਮਾਂ ਵਿੱਚ ਅੱਗੇ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਉਸੇ ਸੋਚ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜੋ ਉਨ੍ਹਾਂ ਲਈ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਦਾ ਕਾਰਨ ਬਣਦਾ ਹੈ।ਹਲਕਾ ਦੱਖਣੀ ਵਿਖੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਹੇਠ ਇਹ ਉਪਰਾਲਾ ਸਰਕਾਰ ਦੀ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸਦਾ ਮਕਸਦ ਹਰ ਵਰਗ ਤੱਕ ਸੁਵਿਧਾਵਾਂ ਪਹੁੰਚਾਉਣਾ ਅਤੇ ਖ਼ਾਸ ਕਰਕੇ ਬਜ਼ੁਰਗਾਂ ਨੂੰ ਸਨਮਾਨ ਦੇਣਾ ਹੈ।ਇਸ ਮੌਕੇ ਬਜ਼ੁਰਗ ਸੰਗਤਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸ਼ਲਾਘਾ ਵੀ ਕੀਤੀ।
Trending
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ
- ਸੰਭਾਵੀ ਹੜ੍ਹ ਸਥਿਤੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ: ਏਡੀਸੀ ਪੂਨਮ ਸਿੰਘ
- ਐਕਟ ਹਿਊਮਨ ਸੋਸਾਇਟੀ ਦੇ ਸੰਸਥਾਪਕ ਹਰਲੀਨ ਕੌਰ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ


