ਲੁਧਿਆਣਾ, 01 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਾਰਡ ਨੰਬਰ 32, ਢੰਡਾਰੀ ਕਲਾਂ ਅਧੀਨ ਪੈਂਦੇ 66 ਕੇ.ਵੀ. ਸਬ-ਸਟੇਸ਼ਨ ਬਿਜਲੀ ਘਰ ਵਿੱਚ ਨਵਾਂ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ ਜਿਸਦਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ।

ਵਿਧਹਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3.75 ਕਰੋੜ ਰੁਪਏ ਖਰਚ ਕੀਤੇ ਗਏ ਹਨ।

ਇਸ ਮੌਕੇ ‘ਆਗ’ ਸੁਖਦੇਵ ਸਿੰਘ ਗਰਚਾ, ਜਗਤਾਰ ਸਿੰਘ ਅਤੇ ਕਿਸ਼ਨ ਕੁਮਾਰ ਵੀ ਹਾਜ਼ਰ ਸਨ।

ਵਿਧਾਇਕ ਛੀਨਾ ਨੇ ਕਿਹਾ ਕਿ ਹੁਣ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸਿੰਗਲਾ ਚੌਕ, ਮੰਡੀ ਕਲੋਨੀ, ਇੰਡਸਟਰੀਅਲ ਏਰੀਆ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕਾ ਲੁਧਿਆਣਾ ਦੱਖਣੀ ਵਿੱਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।

ਬਾਅਦ ਵਿੱਚ, ਉਨ੍ਹਾਂ 66 ਕੇ.ਵੀ. ਸਬ-ਸਟੇਸ਼ਨ, ਕੰਗਣਵਾਲ ਅਧੀਨ ਪੈਂਦੇ 11 ਕੇ.ਵੀ. ਗਰੀਨ ਫੀਡਰ, 11 ਕੇ.ਵੀ. ਕੈਲਾਸ਼ ਇਸਪਾਤ ਫੀਡਰ ਅਤੇ 11 ਕੇ.ਵੀ. ਦਸਮੇਸ਼ ਫੀਡਰ ਨੂੰ ਵੀ ਚਾਲੂ ਕੀਤਾ ਗਿਆ। ਕਰੀਬ 85 ਲੱਖ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਫੀਡਰਾਂ ਨਾਲ ਜੁੜੇ ਇਲਾਕਿਆਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਬਿਜਲੀ ਬੋਰਡ ਦੇ ਅਧਿਕਾਰੀਆਂ ਵਿੱਚ ਗੁਰਨਾਮਦੀਪ ਸਿੰਘ ਸੇਖੋਂ (ਐਡੀਸ਼ਨਲ ਐਸ.ਈ.), ਇੰਜੀ. ਅਮਿਤ ਕੁਮਾਰ ਧਵਨ (ਏ.ਈ.ਈ.ਟੈਕ.), ਇੰਜੀ. ਅਸਵਨੀ ਕੁਮਾਰ (ਜੇ.ਈ.) ਅਤੇ ਇੰਜੀ. ਰਾਹੁਲ ਪਟੇਲਿਆ (ਜੇ.ਈ) ਵੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply