Close Menu
    CT University
    What's Hot

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Facebook X (Twitter) Instagram
    Trending
    • ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
    • ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
    • ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
    • ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
    • ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
    • ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
    • ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
    • ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

      April 1, 2026

      ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

      April 1, 2026

      ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

      April 1, 2026

      ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

      April 1, 2026

      ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

      April 1, 2026
    On PointOn Point
    Home»Current Affairs»ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
    Current Affairs

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    onpoint channelBy onpoint channelApril 1, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਸਾਹਨੇਵਾਲ (ਲੁਧਿਆਣਾ) 01 ਅਪ੍ਰੈਲ :

    ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਖਾਸੀ ਕਲਾਂ ਸਥਿਤ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੀਨੀਅਰ ‘ਆਪ’ ਆਗੂ ਸ਼੍ਰੀ ਮਨੀਸ਼ ਸਿਸੋਦੀਆ ਉਚੇਚੇ ਤੌਰ ‘ਤੇ ਪੁੱਜੇ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਨੇ ਇਹ ਸਾਬਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ।

    ਵਿਸ਼ਾਲ ਰੈਲੀ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸ਼੍ਰੀ ਮਨੀਸ਼ ਸਿਸੋਦੀਆ ਨੇ ਸਾਂਝੇ ਤੌਰ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਕੇਂਦਰਿਤ ਰਾਜਨੀਤੀ ਨੂੰ ਉਭਾਰਿਆ। ਦੋਵੇਂ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਸਿਰਫ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆਉਣਾ ਹੈ। ਹਰਦੀਪ ਸਿੰਘ ਮੁੰਡੀਆਂ ਅਤੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿੱਚ ਸ਼ੁਰੂ ਹੋਈ ਇਮਾਨਦਾਰੀ ਦੀ ਰਾਜਨੀਤੀ ਹੁਣ ਪੰਜਾਬ ਵਿੱਚ ਵੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ ਅਤੇ ਲੋਕ ਇਸ ਨੂੰ ਪੂਰਾ ਸਮਰਥਨ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕਾਂ ਨੂੰ ਵਧੀਆ ਸਿੱਖਿਆ, ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਮਿਲ ਰਹੀਆਂ ਹਨ, ਜੋ ਇੱਕ ਜ਼ਿੰਮੇਵਾਰ ਸਰਕਾਰ ਦੀ ਅਸਲੀ ਪਹਿਚਾਣ ਹੈ। ਦੋਵੇਂ ਆਗੂਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੋਚ ਅਤੇ ਨੀਤੀਆਂ ਨੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਮਾਨਦਾਰ ਅਤੇ ਵਿਕਾਸ ਪਸੰਦ ਰਾਜਨੀਤੀ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਹੋਰ ਅੱਗੇ ਲਿਆਂਦਾ ਜਾ ਸਕੇ।

    ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਆਪਣੇ ਸਾਹਨੇਵਾਲ ਹਲਕੇ ਦੇ ਲੋਕਾਂ ਨੂੰ ਆਪਣੇ ਪਰਿਵਾਰ ਵਾਂਗ ਸਮਝਦੇ ਹਨ ਅਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉਹਨਾਂ ਦੀ ਇੱਛਾ ਸੀ ਕਿ ਆਪਣੀ ਬੇਟੀ ਦੇ ਜਨਮ ਦਿਨ ‘ਤੇ ਲੋਕਾਂ ਲਈ ਕੁਝ ਭਲਾਈ ਦਾ ਕੰਮ ਕੀਤਾ ਜਾਵੇ, ਜਿਸ ਤਹਿਤ ਸਪੋਰਟਸ ਕਿੱਟਾਂ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸ਼੍ਰੀ ਮਨੀਸ਼ ਸਿਸੋਦੀਆ ਨਾਲ ਸਾਂਝਾ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਖੁਦ ਵੀ ਇਸ ਇਤਿਹਾਸਕ ਪਲ ਦੇ ਗਵਾਹ ਬਣਨ ਲਈ ਸਾਹਨੇਵਾਲ ਆ ਰਹੇ ਹਨ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਨੇ ਇਹ ਦਰਸਾਇਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਾਂ ਨਾਲ ਲੋਕ ਖੁਸ਼ ਹਨ।

    ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕਦੇ ਵਿਰੋਧੀ ਪਾਰਟੀਆਂ ਦਾਅਵਾ ਕਰਦੀਆਂ ਸਨ ਕਿ ਇਮਾਨਦਾਰੀ ਅਤੇ ਸਾਦਗੀ ਨਾਲ ਰਾਜਨੀਤੀ ਨਹੀਂ ਕੀਤੀ ਜਾ ਸਕਦੀ। ਪਰ ਅੱਜ ਦਿੱਲੀ ਤੋਂ ਸ਼ੁਰੂ ਹੋਈ ਇਹ ਰਾਜਨੀਤੀ ਪੰਜਾਬ ਤੱਕ ਪਹੁੰਚ ਚੁੱਕੀ ਹੈ ਅਤੇ ਲੋਕ ਇਸਨੂੰ ਦਿਲੋਂ ਸਵੀਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਮਾਣ ਮਹਿਸੂਸ ਹੁੰਦਾ ਹੈ ਕਿ ਪੰਜਾਬ ਦੇ ਲੋਕ ਹੁਣ ਇਮਾਨਦਾਰ ਸਰਕਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਨੇਤਾਵਾਂ ਦੇ ਜਨਮ ਦਿਨਾਂ ‘ਤੇ ਠੇਕੇ ਵੰਡੇ ਜਾਂਦੇ ਸਨ, ਪਰ ਅੱਜ ਆਮ ਆਦਮੀ ਪਾਰਟੀ ਦੇ ਆਗੂ ਆਪਣੇ ਬੱਚਿਆਂ ਦੇ ਜਨਮ ਦਿਨਾਂ ‘ਤੇ ਲੋਕਾਂ ਨੂੰ ਸਪੋਰਟਸ ਕਿੱਟਾਂ ਅਤੇ ਸਿਲਾਈ ਮਸ਼ੀਨਾਂ ਵੰਡ ਰਹੇ ਹਨ, ਜੋ ਸੱਚੀ ਸੇਵਾ ਦੀ ਨਿਸ਼ਾਨੀ ਹੈ। ਸ਼੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਉਹ ਕੰਮ ਕਰ ਦਿੱਤੇ ਹਨ ਜੋ ਪਿਛਲੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਲੋਕਾਂ ਨੂੰ ਹੁਣ ਨਾ ਪੜ੍ਹਾਈ ਦੀ ਚਿੰਤਾ ਹੈ ਅਤੇ ਨਾ ਹੀ ਇਲਾਜ ਦੇ ਖਰਚ ਦੀ, ਕਿਉਂਕਿ ਸਰਕਾਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਦੇ ਖਾਤੇ ‘ਚ 1000 ਤੇ 1500 ਰੁਪਏ ਦੀ ਸਨਮਾਨ ਰਾਸ਼ੀ ਵੀ ਬਹੁਤ ਛੇਤੀ ਆ ਜਾਵੇਗੀ।

    ਸ਼੍ਰੀ ਮੁਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਖੂਬ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਦੀ ਅਗਵਾਈ ਵਿੱਚ ਪੰਜਾਬ ਤੇ ਦੇਸ਼ ਦੀ ਰਾਜਨੀਤੀ ਇੱਕ ਨਵੇਂ ਰਾਹ ‘ਤੇ ਤੁਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਸਿਰਫ ਰਾਜਨੀਤੀ ਨਹੀਂ ਕਰਦੀ, ਸਗੋਂ ਲੋਕਾਂ ਦੀ ਜ਼ਿੰਦਗੀ ਸੁਧਾਰਨ ਲਈ ਕੰਮ ਕਰਦੀ ਹੈ। ਉਨ੍ਹਾਂ ਨੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਹਰ ਪਰਿਵਾਰ ਨੂੰ ਤਰੱਕੀ ਦੇ ਰਾਹ ‘ਤੇ ਲੈ ਕੇ ਜਾਣਾ ਹੈ, ਜਿਸਦੀ ਕੁੰਜੀ ਵਧੀਆ ਸਿੱਖਿਆ ਹੈ। ਸ਼੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਸਿਰਫ ਇੱਕ ਹੀ ਰਾਹ ਹੈ—ਵਧੀਆ ਸਿੱਖਿਆ। ਜੇ ਹਰ ਬੱਚੇ ਨੂੰ ਚੰਗੀ ਸਿੱਖਿਆ ਮਿਲੇਗੀ ਤਾਂ ਹਰ ਪਰਿਵਾਰ ਤਰੱਕੀ ਕਰੇਗਾ ਅਤੇ ਦੇਸ਼ ਅੱਗੇ ਵਧੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸੇ ਮਿਸ਼ਨ ਨਾਲ ਕੰਮ ਕਰ ਰਹੀ ਹੈ।

    ਆਪਣੇ ਸੰਬੋਧਨ ਦੌਰਾਨ ਸ਼੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਕੇਂਦਰ ਹਮੇਸ਼ਾ ਆਮ ਲੋਕਾਂ ਦੀ ਭਲਾਈ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਮਾਡਲ ਨੂੰ ਮਜ਼ਬੂਤ ਬਣਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ। ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚੇ ਨੂੰ ਪ੍ਰਾਈਵੇਟ ਸਕੂਲਾਂ ਵਰਗੀ ਸਿੱਖਿਆ ਮਿਲ ਸਕੇ। ਸ਼੍ਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਇਲਾਜ ਲਈ ਵੱਡੇ ਕਰਜ਼ੇ ਲੈਣੇ ਪੈਂਦੇ ਸਨ, ਪਰ ਹੁਣ ਸਰਕਾਰ ਵੱਲੋਂ ਮੁਫ਼ਤ ਅਤੇ ਵਧੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਨਾਲ ਆਮ ਘਰਾਂ ਦਾ ਆਰਥਿਕ ਬੋਝ ਘੱਟ ਹੋਇਆ ਹੈ ਅਤੇ ਲੋਕਾਂ ਨੂੰ ਸੁੱਖ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ਼ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੇ ਬਿੱਲ ਜ਼ੀਰੋ ਕੀਤੇ ਗਏ ਹਨ, ਸਿਹਤ ਸੇਵਾਵਾਂ ਨੂੰ ਬਿਹਤਰ ਬਣਾਇਆ ਗਿਆ ਹੈ ਅਤੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸ਼੍ਰੀ ਮੁਨੀਸ਼ ਸਿਸੋਦੀਆ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਲੋਕਾਂ ਨੂੰ ਵੰਡਣ ਦੀ ਨਹੀਂ, ਜੋੜਣ ਦੀ ਰਾਜਨੀਤੀ ਹੈ। ਪਾਰਟੀ ਦਾ ਮਕਸਦ ਹਰ ਵਰਗ ਨੂੰ ਨਾਲ ਲੈ ਕੇ ਤਰੱਕੀ ਕਰਨਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਮਾਨਦਾਰ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਹੋਰ ਅੱਗੇ ਲਿਆਂਦਾ ਜਾ ਸਕੇ।

    ਅੰਤ ਵਿੱਚ ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਸਰਕਾਰ ਨਹੀਂ, ਸਗੋਂ ਇੱਕ ਅੰਦੋਲਨ ਹੈ ਜੋ ਦੇਸ਼ ਨੂੰ ਨਵੀਂ ਦਿਸ਼ਾ ਦੇਣ ਲਈ ਕੰਮ ਕਰ ਰਿਹਾ ਹੈ ਅਤੇ ਲੋਕਾਂ ਦੇ ਭਰੋਸੇ ਨਾਲ ਹੀ ਇਹ ਮਿਸ਼ਨ ਸਫਲ ਹੋਵੇਗਾ।

    ਇਸ ਮੌਕੇ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ-2 ਦਰਸ਼ਨ ਸਿੰਘ ਕੂਹਲੀ, ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ, ਚੇਅਰਮੈਨ ਬਲਾਕ ਸੰਮਤੀ ਕੂੰਮਕਲਾਂ ਗੁਰਪ੍ਰੀਤ ਸਿੰਘ ਗੋਪੀ, ਚੇਅਰਮੈਨ ਬਲਾਕ ਸੰਮਤੀ ਲੁਧਿਆਣਾ-2 ਦਰਸ਼ਨ ਸਿੰਘ ਮਾਹਲਾ ਤੋਂ ਇਲਾਵਾ ਬਲਾਕਾਂ ਦੇ ਪ੍ਰਧਾਨ, ਵਾਰਡਾਂ ਦੇ ਕੌਂਸਲਰ, ਪਿੰਡਾਂ ਦੇ ਸਰਪੰਚ-ਪੰਚ ਅਤੇ ਵੱਡੀ ਗਿਣਤੀ ਹਲਕਾ ਸਾਹਨੇਵਾਲ ਦੇ ਨਿਵਾਸੀ ਮੌਜੂਦ ਸਨ।

    Featured health news onpointchannel punjab Punjabgovernment punjabi Top News Video
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026

    ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

    April 1, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ…

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026

    ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

    April 1, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.