ਲੁਧਿਆਣਾ, 02 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਘਰੇਲੂ ਗੈਸ ਦੀ ਸਪਲਾਈ ਸਬੰਧੀ ਇੱਕ ਅਹਿਮ ਮੀਟਿੰਗ ਹੋਈ।

ਸਥਾਨਕ ਗਲਾਡਾ ਦਫ਼ਤਰ ਵਿਖੇ ਆਯੋਜਿਤ ਮੀਟਿੰਗ ਦੌਰਾਨ, ਘਰੇਲੂ ਗੈਸ ਦੀ ਕਿੱਲਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਧਾਇਕ ਛੀਨਾ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਗੈਸ ਸਪਲਾਈ ਵਿੱਚ ਆ ਰਹੀਆਂ ਦਿੱਕਤਾਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ ‘ਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਅਕਤੀ ਨੂੰ ਸਪਲਾਈ ਲੈਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ।

ਵਿਧਾਇਕ ਛੀਨਾ ਨੇ ਐਲਾਨ ਕੀਤਾ ਕਿ ਫੂਡ ਸਪਲਾਈ ਵਿਭਾਗ ਨਾਲ ਤਾਲਮੇਲ ਕਰਦਿਆਂ ਹਲਕੇ ਦੇ ਵਸਨੀਕਾਂ ਨੂੰ ਗੈਸ ਦੇ ਸੰਕਟ ਤੋਂ ਨਿਜਾਤ ਦਿਵਾਉਣ ਲਈ ਜਲਦ 5 ਕਿਲੋ ਵਾਲੇ ਸਿਲੰਡਰਾਂ ਦੀ ਸਪਲਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਘਰ-ਘਰ ਸਿਲੰਡਰਾਂ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਜਨਤਾ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੁਹਰਾਇਆ ਕਿ ਗੈਸ ਸਪਲਾਈ ਨਾਲ ਜੁੜੀ ਹਰ ਸਮੱਸਿਆ ਨੂੰ ਤਰਜੀਹੀ ਤੌਰ ‘ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਨ੍ਹਾਂ ਦੀਆਂ ਬਰੂਹਾਂ ਤੱਕ ਪਹੁੰਚਾਉਣਾ ਹੈ ਜਿਸਦੇ ਉਹ ਹੱਕਦਾਰ ਵੀ ਹਨ।

ਇਸ ਮੌਕੇ ਖੁਰਾਕ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply