Close Menu
    CT University
    What's Hot

    ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ

    April 4, 2026

    ਕੈਬਨਿਟ ਮੰਤਰੀ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    April 4, 2026

    ਐਮਰਜੈਂਸੀ ਰਿਸਪਾਂਸ ਸਿਸਟਮ ਹੋਇਆ ਹੋਰ ਮਜ਼ਬੂਤ: ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀਆਂ 16 ਨਵੀਆਂ ਗੱਡੀਆਂ

    April 4, 2026
    Facebook X (Twitter) Instagram
    Trending
    • ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ
    • ਕੈਬਨਿਟ ਮੰਤਰੀ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
    • ਐਮਰਜੈਂਸੀ ਰਿਸਪਾਂਸ ਸਿਸਟਮ ਹੋਇਆ ਹੋਰ ਮਜ਼ਬੂਤ: ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀਆਂ 16 ਨਵੀਆਂ ਗੱਡੀਆਂ
    • ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ
    • ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹਲਕਾ ਲੁਧਿਆਣਾ ਪੱਛਮੀ ਵਿੱਚ 4.10 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
    • ਵਿਧਾਇਕ ਗਰੇਵਾਲ ਵੱਲੋਂ ਨੂਰਵਾਲਾ ਰੋਡ ਵਿਖੇ 1. 26 ਕਰੋੜ ਦੀ ਲਾਗਤ ਵਾਲੇ ਸੀਵਰੇਜ ਕਾਰਜਾਂ ਦਾ ਉਦਘਾਟਨ
    • 10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
    • ਲੁਧਿਆਣਾ ਵਿੱਚ ਐਲ.ਪੀ.ਜੀ ਸਪਲਾਈ ਦੀਆਂ ਰੁਕਾਵਟਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਮੁਹਿੰਮ ਸ਼ੁਰੂ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ

      April 4, 2026

      ਕੈਬਨਿਟ ਮੰਤਰੀ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

      April 4, 2026

      ਐਮਰਜੈਂਸੀ ਰਿਸਪਾਂਸ ਸਿਸਟਮ ਹੋਇਆ ਹੋਰ ਮਜ਼ਬੂਤ: ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀਆਂ 16 ਨਵੀਆਂ ਗੱਡੀਆਂ

      April 4, 2026

      ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

      April 4, 2026

      ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹਲਕਾ ਲੁਧਿਆਣਾ ਪੱਛਮੀ ਵਿੱਚ 4.10 ਕਰੋੜ ਰੁਪਏ ਦੇ ਸੜਕ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

      April 4, 2026
    On PointOn Point
    Home»Current Affairs»ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ
    Current Affairs

    ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

    onpoint channelBy onpoint channelApril 4, 2026No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਜਲੰਧਰ, 4 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਆਉਣ ਵਾਲੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਪਹਿਲਾਂ ਹੀ ਵਿਆਪਕ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।

    ਕੈਬਨਿਟ ਮੰਤਰੀ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

    ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਫ਼ਸਲ ਹੋਣ ਦੀ ਉਮੀਦ ਹੈ ਅਤੇ 122 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ।

    ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੂਰੇ ਸੀਜ਼ਨ ਦੌਰਾਨ ਸੁਚਾਰੂ ਖ਼ਰੀਦ ਕਾਰਜਾਂ ਲਈ ਕਣਕ ਦੀ ਖ਼ਰੀਦ ਲਈ 30,973 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਪਹਿਲਾਂ ਹੀ ਹਾਸਲ ਕਰ ਲਈ ਹੈ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਉਪਜ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਬਾਰਦਾਣੇ ਦੇ ਨਾਲ-ਨਾਲ ਲੋੜੀਂਦੇ ਭੰਡਾਰਨ ਸਥਾਨ ਅਤੇ ਕਰੇਟਾਂ ਦਾ ਪ੍ਰਬੰਧ ਕੀਤਾ ਗਿਆ ਹੈ।

    ਉਨ੍ਹਾਂ ਕਿਹਾ ਕਿ ਫਸਲ ਦੀ ਭਾਰੀ ਆਮਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 1,897 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕੀਤੇ ਗਏ ਹਨ, ਜਿੱਥੇ ਕਿਸਾਨ ਆਪਣੀ ਕਣਕ ਦੀ ਵਿਕਰੀ ਕਰ ਸਕਦੇ ਹਨ। ਬੰਪਰ ਫ਼ਸਲ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਸਥਾਈ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਅਦਾਇਗੀ ਪ੍ਰਾਪਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।

    ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 122 ਲੱਖ ਮੀਟ੍ਰਿਕ ਟਨ ਦੇ ਅਨੁਮਾਨਤ ਖ਼ਰੀਦ ਟੀਚੇ ਦੇ ਮੁਕਾਬਲੇ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਨੂੰ ਸੰਭਾਲਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਪੂਰੇ ਸੀਜ਼ਨ ਦੌਰਾਨ ਲੋੜੀਂਦੀ ਵਾਧੂ ਸਮਰੱਥਾ ਅਤੇ ਸੁਚਾਰੂ ਖ਼ਰੀਦ ਕਾਰਜ ਯਕੀਨੀ ਬਣਾਏ ਜਾ ਸਕਣਗੇ।

    ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਵਿੱਚ ਲੱਗੇ ਮਜ਼ਦੂਰਾਂ ਲਈ ਮਜ਼ਦੂਰੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ, ਇਹ ਯਕੀਨੀ ਬਣਾਉਣ ਲਈ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, 51 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਫ਼ਸਲ ਖੁੱਲ੍ਹੇ ਪਲਿੰਥਾਂ ਵਿੱਚ ਰੱਖਣ ਲਈ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਫ਼ਸਲ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਲਈ ਅਪ੍ਰੈਲ ਵਿੱਚ 409 ਸਪੈਸ਼ਲਾਂ ਅਤੇ ਮਈ ਵਿੱਚ 449 ਸਪੈਸ਼ਲਾਂ ਲਈ ਮੰਗ ਕੀਤੀ ਗਈ ਹੈ।

    ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਦਾਇਗੀ, ਲਿਫ਼ਟਿੰਗ ਅਤੇ ਬਾਰਦਾਨੇ ਨਾਲ ਸਬੰਧਤ ਮੁੱਦੇ ਕਿਸਾਨਾਂ ਦੀਆਂ ਮੁੱਖ ਚਿੰਤਾਵਾਂ ਸਨ, ਜਿਸ ਕਾਰਨ ਅਕਸਰ ਉਨ੍ਹਾਂ ਨੂੰ ਕਈ ਦਿਨਾਂ ਤੱਕ ਮੰਡੀਆਂ ਵਿੱਚ ਰਹਿਣਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਮੁੱਦਿਆਂ ਨੂੰ ਹੱਲ ਕੀਤਾ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਬਾਰਦਾਨੇ ਦੀ ਕੋਈ ਕਮੀ ਨਾ ਰਹੇ। ਇਸੇ ਤਰ੍ਹਾਂ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀਆਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ ਵੀ ਹੱਲ ਕੀਤੇ ਗਏ ਹਨ।

    ਕੈਬਨਿਟ ਮੰਤਰੀ ਨੇ ਕਿਸਾਨਾਂ ਵੱਲੋਂ ਲਿਆਂਦੇ ਫ਼ਸਲ ਦੇ ਦਾਣੇ- ਦਾਣੇ ਨੂੰ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਣਕ ਅਤੇ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਯਤਨਾਂ ‘ਤੇ ਚਾਨਣਾ ਵੀ ਪਾਇਆ।

    ਸਮੀਖਿਆ ਮੀਟਿੰਗ ਦੌਰਾਨ ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੌਸ਼ਨੀ ਦੇ ਪ੍ਰਬੰਧ ਅਤੇ ਸ਼ੈੱਡਾਂ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਸੀਜ਼ਨ ਦੌਰਾਨ ਆਪਣੀਆਂ ਸਬੰਧਤ ਮੰਡੀਆਂ ਵਿੱਚ ਮੌਜੂਦ ਰਹਿਣ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

    ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੈਮਾਨੇ ‘ਤੇ ਖ਼ਰੀਦ ਕਾਰਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ‘ਤੇ ਮਾਣ ਪ੍ਰਗਟ ਕੀਤਾ।

    onpointchannel Punjabgovernment Top News
    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ

    April 4, 2026

    ਕੈਬਨਿਟ ਮੰਤਰੀ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    April 4, 2026

    ਐਮਰਜੈਂਸੀ ਰਿਸਪਾਂਸ ਸਿਸਟਮ ਹੋਇਆ ਹੋਰ ਮਜ਼ਬੂਤ: ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀਆਂ 16 ਨਵੀਆਂ ਗੱਡੀਆਂ

    April 4, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ

    April 4, 2026

    ਜਲੰਧਰ, 4 ਅਪ੍ਰੈਲ : ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ…

    ਕੈਬਨਿਟ ਮੰਤਰੀ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    April 4, 2026

    ਐਮਰਜੈਂਸੀ ਰਿਸਪਾਂਸ ਸਿਸਟਮ ਹੋਇਆ ਹੋਰ ਮਜ਼ਬੂਤ: ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀਆਂ 16 ਨਵੀਆਂ ਗੱਡੀਆਂ

    April 4, 2026

    ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

    April 4, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ

    April 4, 2026

    ਕੈਬਨਿਟ ਮੰਤਰੀ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

    April 4, 2026

    ਐਮਰਜੈਂਸੀ ਰਿਸਪਾਂਸ ਸਿਸਟਮ ਹੋਇਆ ਹੋਰ ਮਜ਼ਬੂਤ: ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀਆਂ 16 ਨਵੀਆਂ ਗੱਡੀਆਂ

    April 4, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.