ਲੁਧਿਆਣਾ, 5 ਅਪ੍ਰੈਲ:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਵਿੱਚ ਮਹੱਤਵਪੂਰਨ ਕਦਮ ਚੁੱਕ ਰਹੀ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ ਆਯੋਜਿਤ ਪੰਜਾਬ ‘ਹੈਪੀਨੈੱਸ ਐਂਡ ਵੈਲਨੈੱਸ’ ਉਤਸਵ ਵਿੱਚ ਹਿੱਸਾ ਲੈਂਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਮਹੱਤਵਾਕਾਂਖੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਤਿਆਰ ਹੈ। ਇਸ ਮਹੱਤਵਪੂਰਨ ਯੋਜਨਾ ਜਿਸਦਾ ਉਦੇਸ਼ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਯੋਜਨਾ ਲਈ ਰਜਿਸਟ੍ਰੇਸ਼ਨ 13 ਅਪ੍ਰੈਲ ਨੂੰ ਵਿਸਾਖੀ ਦੇ ਸ਼ੁਭ ਮੌਕੇ ‘ਤੇ ਸ਼ੁਰੂ ਹੋਵੇਗੀ। ਇਸ ਯੋਜਨਾ ਦੇ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਵਧੀ ਹੋਈ ਰਕਮ ਮਿਲੇਗੀ।ਸੰਜੀਵ ਅਰੋੜਾ ਨੇ ਦੱਸਿਆ ਕਿ ਰਾਜ ਸਰਕਾਰ ਪਹਿਲਾਂ ਹੀ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਪ੍ਰਦਾਨ ਕਰ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਗਤੀਸ਼ੀਲਤਾ ਅਤੇ ਆਜ਼ਾਦੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੀਂ ਸਕੀਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਪਾ ਕੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਪੰਜਾਬ ਵਿੱਚ ਔਰਤਾਂ ਦੇ ਸੰਪੂਰਨ ਸਸ਼ਕਤੀਕਰਨ ਲਈ ਸਰਕਾਰ ਦੁਆਰਾ ਲਾਗੂ ਕੀਤੀਆਂ ਗਈਆਂ ਕਈ ਹੋਰ ਭਲਾਈ ਯੋਜਨਾਵਾਂ ਬਾਰੇ ਵੀ ਗੱਲ ਕੀਤੀ।ਸਮਾਗਮ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਸੰਜੀਵ ਅਰੋੜਾ ਨੇ ਔਰਤਾਂ ਦੇ ਉੱਨਤੀ ਲਈ ਉਨ੍ਹਾਂ ਦੇ ਚੱਲ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਖਾਸ ਕਰਕੇ ਸੁੰਦਰਤਾ ਅਤੇ ਸਿਲਾਈ ਸਿਖਲਾਈ ਪ੍ਰੋਗਰਾਮਾਂ ਰਾਹੀਂ ਜੋ ਔਰਤਾਂ ਨੂੰ ਕੀਮਤੀ ਹੁਨਰ ਹਾਸਲ ਕਰਨ ਅਤੇ ਸਵੈ-ਨਿਰਭਰ ਬਣਨ ਵਿੱਚ ਮੱਦਦ ਕਰਦੇ ਹਨ।ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸਿੰਮੀ ਪਾਸ਼ਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਸ਼ਰਨਪਾਲ ਸਿੰਘ ਮੱਕੜ ਅਤੇ ਹੋਰ ਮੌਜੂਦ ਸਨ।ਇਸ ਸਮਾਗਮ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਇੱਥੇ ਫਿਰੋਜ਼ਪੁਰ ਰੋਡ ‘ਤੇ ਵੇਵ ਮਾਲ ਦੇ ਸਾਹਮਣੇ, ਥਿੰਦ ਅੱਖਾਂ ਦੇ ਹਸਪਤਾਲ ਦਾ ਉਦਘਾਟਨ ਵੀ ਕੀਤਾ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


