ਲੁਧਿਆਣਾ, 7 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੇ ਤਹਿਤ, ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨਾਲ ਮੰਗਲਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਇਸ ਪ੍ਰੋਜੈਕਟ ਤਹਿਤ ਇੱਕ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਦੌਰਾਨ ਦਰਿਆ ਵਿੱਚ ਗੋਬਰ ਦੇ ਪ੍ਰਵਾਹ ਨੂੰ ਰੋਕਣ ‘ਤੇ ਜ਼ੋਰ ਦਿੱਤਾ ਗਿਆ, ਜਿਸ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਅਤੇ ਡੇਅਰੀ ਯੂਨਿਟਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਨਿਰਦੇਸ਼ ਜਾਰੀ ਕੀਤੇ ਗਏ ਜਿੱਥੋਂ ਬੁੱਢੇ ਦਰਿਆ ਵਿੱਚ ਗੋਬਰ ਸੁੱਟਿਆ ਜਾਂਦਾ ਹੈ।ਮੀਟਿੰਗ ਵਿੱਚ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਵਿਨੀਤ ਕੁਮਾਰ, ਜੁਆਇੰਟ ਕਮਿਸ਼ਨਰ ਅਮਨਪ੍ਰੀਤ ਸਿੰਘ, ਕੌਂਸਲਰ ਇੰਦੂ ਮੁਨੀਸ਼ ਸ਼ਾਹ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ ਸਮੇਤ ਪੀ.ਪੀ.ਸੀ.ਬੀ, ਪੀ.ਡਬਲਯੂ.ਐਸ.ਐਸ.ਬੀ, ਪੀ.ਐਸ.ਪੀ.ਸੀ.ਐਲ, ਪੇਡਾ ਆਦਿ ਦੇ ਅਧਿਕਾਰੀ ਮੌਜੂਦ ਸਨ। ਡੇਅਰੀ ਕੰਪਲੈਕਸਾਂ ਵਿੱਚੋਂ ਗੋਬਰ ਚੁੱਕਣ ਲਈ ਨਿਯੁਕਤ ਕੀਤਾ ਗਿਆ ਠੇਕੇਦਾਰ ਵੀ ਮੀਟਿੰਗ ਵਿੱਚ ਮੌਜੂਦ ਸੀ।ਇਸ ਤੋਂ ਇਲਾਵਾ, ਪੇਡਾ ਦੇ ਸਬੰਧਤ ਅਧਿਕਾਰੀਆਂ ਨੂੰ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓ-ਗੈਸ ਪਲਾਂਟ ਲਗਾਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।ਐਮ.ਪੀ ਸੀਚੇਵਾਲ ਨੇ ਦੱਸਿਆ ਕਿ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਇੱਕ ‘ਸੀਚੇਵਾਲ ਮਾਡਲ’ ਤਲਾਅ ਵੀ ਸਥਾਪਤ ਕੀਤਾ ਗਿਆ ਹੈ। ਇਸਦਾ ਉਦੇਸ਼ ਗੋਬਰ ਦੇ ਪ੍ਰਵਾਹ ਨੂੰ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ) ਵਿੱਚ ਜਾਣ ਤੋਂ ਰੋਕਣਾ ਹੈ, ਤਾਂ ਜੋ ਪਲਾਂਟ ਕੁਸ਼ਲਤਾ ਨਾਲ ਕੰਮ ਕਰ ਸਕੇ। ਇਸ ਤੋਂ ਇਲਾਵਾ, ਡੇਅਰੀ ਕੰਪਲੈਕਸਾਂ ਵਿੱਚੋਂ ਗੋਬਰ ਚੁੱਕਣ ਲਈ ਨਿਯੁਕਤ ਕੀਤੇ ਗਏ ਠੇਕੇਦਾਰ ਨੇ ਲਿਫਟਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡੇਅਰੀ ਕੰਪਲੈਕਸਾਂ ਵਿੱਚ ਰੇਹੜੇ ਤਾਇਨਾਤ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ।ਇਸ ਦੌਰਾਨ, ਪੀ.ਪੀ.ਸੀ.ਬੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਡਾਇੰਗ ਯੂਨਿਟਾਂ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਣਸੋਧੇ ਉਦਯੋਗਿਕ ਗੰਦੇ ਪਾਣੀ ਨੂੰ ਬੁੱਢੇ ਦਰਿਆ ਜਾਂ ਨਗਰ ਨਿਗਮ ਦੀਆਂ ਸੀਵਰ ਲਾਈਨਾਂ ਵਿੱਚ ਨਾ ਸੁੱਟਿਆ ਜਾਵੇ। ਨਾਲ ਹੀ ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਗਏ ਕਿ ਐਨ.ਜੀ.ਟੀ ਦੁਆਰਾ ਡਾਇੰਗ ਉਦਯੋਗ ਦੇ ਸੰਦਰਭ ਵਿੱਚ ਜਾਰੀ ਨਿਰਦੇਸ਼ਾਂ ਦੀ ਹਰ ਸਮੇਂ ਪਾਲਣਾ ਯਕੀਨੀ ਬਣਾਈ ਜਾਵੇ।ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਨ ਤੋਂ ਇਲਾਵਾ, ਐਮ.ਪੀ ਸੀਚੇਵਾਲ ਅਤੇ ਮੇਅਰ ਇੰਦਰਜੀਤ ਕੌਰ ਨੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਧਿਕਾਰੀਆਂ ਦਾ ਸਮਰਥਨ ਕਰਨ ਅਤੇ ਬੁੱਢੇ ਦਰਿਆ ਵਿੱਚ ਕੂੜਾ ਸੁੱਟਣਾ ਬੰਦ ਕਰਨ, ਜਿਸਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਟੀਚਾ ਨਿਵਾਸੀਆਂ ਦੇ ਸਰਗਰਮ ਸਮਰਥਨ ਤੋਂ ਬਿਨਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ।ਮੀਟਿੰਗ ਤੋਂ ਪਹਿਲਾਂ, ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਦਾ ਨਿਰੀਖਣ ਵੀ ਕੀਤਾ ਸੀ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਸਨ।
Trending
- ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ
- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
- ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ
- ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਵਾਂ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਐਮ.ਪੀ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕੀਤੀ ਸਮੀਖਿਆ ਮੀਟਿੰਗ; ਦਰਿਆ ਵਿੱਚ ਗੋਬਰ ਸੁੱਟਣ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਕੀਤੇ ਜਾਰੀ
- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਪ੍ਰਭੂ ਮਹਾਂਵੀਰ ਭਗਤੀ ਉਤਸਵ ਦੌਰਾਨ ਅਹਿੰਸਾ ਅਤੇ ਸਦਭਾਵਨਾ ਦਾ ਦਿੱਤਾ ਸੰਦੇਸ਼
- *ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ: ਸੰਜੀਵ ਅਰੋੜਾ


