ਲੁਧਿਆਣਾ, 7 ਅਪ੍ਰੈਲ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਤੇ ਖੇਤੀਬਾੜੀ ਮੰਤਰੀ, ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਸ਼੍ਰੀ ਗੁਰਜੀਤ ਸਿੰਘ ਜੀ ਦੀ ਅਗਵਾਈ ਹੇਠ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ.ਐਮ.ਏ.ਈ.ਟੀ, ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਮੰਗਲਵਾਰ ਨੂੰ ਸਿੱਧਵਾਂ ਬੇਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਮਾਨ ਰਿਜ਼ੋਰਟ, ਸਿਧਵਾਂ ਬੇਟ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਡਾ. ਨਰਿੰਦਰ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ), ਪੰਜਾਬ ਨੇ ਕੀਤਾ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪ੍ਰੋ. ਸੁਖਵਿੰਦਰ ਸਿੰਘ ਮਾਣੂੰਕੇ ਅਤੇ ਸ੍ਰੀ ਕੇ.ਐਨ.ਐਸ. ਕੰਗ ਸ਼ਾਮਿਲ ਹੋਏ।ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕਿਸਾਨਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ, ਉਥੇ ਪ੍ਰਦੂਸ਼ਣ ਮਨੁੱਖੀ ਸਿਹਤ, ਪਸ਼ੂਆਂ ਅਤੇ ਬਨਸਪਤੀ ਲਈ ਹਾਨੀਕਾਰਕ ਹੁੰਦਾ ਹੈ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਦਿੱਤੇ ਜਾਂਦੇ ਵਿੱਤੀ ਲਾਭ ਨੂੰ ਉਠਾਉਣ ਲਈ ਕਿਸਾਨ ਆਪਣੀ ਰਜਿਸਟਰੇਸ਼ਨ ਕੈਂਪ ਦੌਰਾਨ ਹੀ ਕਰਵਾਕੇ ਜਾਣ। ਉਹਨਾਂ ਇਹ ਵੀ ਕਿਹਾ ਕਿ ਕਿਸਾਨ ਖੇਤੀ ਦੀਆਂ ਨਵੀਨਤਮ ਤਕਨੀਕਾਂ ਜਿਵੇਂ ਕਿ ਸੁਪਰ ਸੀਡਰ ਅਪਣਾ ਕੇ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕੈਂਪ ਵਿਚੋਂ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਲੈ ਕੇ ਜਾਣ। ਉਹ ਖੁਦ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਂਵਾਂ ਅਤੇ ਖੇਤੀ ਤਕਨੀਕਾਂ ਸਬੰਧੀ ਵਿਚਾਰ ਵਟਾਂਦਰਾ ਕਰਦੇ ਆ ਰਹੇ ਹਨ। ਕਿਸਾਨੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਹ ਭਲੀ-ਭਾਂਤੀ ਜਾਣੂ ਹਨ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਸੁਖਵਿੰਦਰ ਸਿੰਘ ਮਾਣੂੰਕੇ ਨੇ ਕਿਹਾ ਕਿ ਕਿਸਾਨ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀ ਬਜਾਏ ਨਵੀਆਂ ਇਜਾਦ ਕੀਤੀਆਂ ਖੇਤੀਬਾੜੀ ਮਸ਼ੀਨਾਂ ਨਾਲ ਸੁਚੱਜੀ ਸਾਂਭ-ਸੰਭਾਲ ਕਰਨ। ਉਨ੍ਹਾਂ ਨੇ ਖਾਦਾਂ ਦੀ ਸੁਚੱਜੀ ਵਰਤੋਂ ਲਈ ਮਿੱਟੀ ਪਰਖ ਨੂੰ ਜਰੂਰੀ ਬਣਾਉਣ ਲਈ ਕਿਹਾ ਅਤੇ ਫਸਲੀ ਵਿਭਿੰਨਤਾ ਲਿਆਉਣ ਲਈ ਮੱਕੀ ਦੀ ਬਿਜਾਈ ਤੇ ਜੋਰ ਦਿੱਤਾ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੋ ਅਤੇ ਹਰ ਬਣਦੀ ਸੰਭਵ ਮੱਦਦ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਹਨਾਂ ਵਿਸ਼ਵਾਸ ਦਵਾਇਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਵਿਸ਼ੇਸ ਤੌਰ ਤੇ ਪਿੰਡ ਅਤੇ ਬਲਾਕ ਪੱਧਰੀ ਕੈਂਪ ਲਗਾ ਕੇ ਹਾੜੀ ਅਤੇ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪੰਹੁਚਾਉਣ ਲਈ ਵਿਭਾਗ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਵਿਭਾਗੀ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਇਸ ਕੈਂਪ ਦੌਰਾਨ ਜਿਲ੍ਹਾ ਲੁਧਿਆਣਾ ਵਿੱਚ “ਤਕਨੀਕੀ ਖੇਤੀ ਡਿਜੀਟਲ ਮਾਸਿਕ ਪੱਤਰ’ ਜਿਸ ਵਿੱਚ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ, ਦੀ ਘੁੰਡ ਚੁਕਾਈ ਕੈਂਪ ਦੇ ਮੁੱਖ ਮਹਿਮਾਨ ਮਾਨਯੋਗ ਪ੍ਰੋ. ਸੁਖਵਿੰਦਰ ਸਿੰਘ, ਆਮ ਆਦਮੀ ਪਾਰਟੀ ਹਲਕਾ ਜਵਰਾਉਂ ਵਲੋਂ ਕੀਤੀ ਗਈ। ਇਹ ਡਿਜੀਟਲ ਪੱਤਿਰਕਾ ਜਿਲ੍ਹੇ ਦੇ ਜਿਲ੍ਹਾ ਖੇਤੀਬਾੜੀ ਸੂਚਨਾ ਅਫਸਰ ਡਾ. ਗੁਰਿੰਦਰਪਾਲ ਕੌਰ ਵੱਲੋ ਵੱਖ-ਵੱਖ ਸਟਾਫ ਦੇ ਸਹਿਯੋਗ ਨਾਲ ਸੰਪਾਦਿਤ ਕੀਤੀ ਗਈ ਹੈ।ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਆਏ ਮਾਹਿਰਾਂ ਦੀ ਟੀਮ ਜਿਸ ਵਿੱਚ ਡਾ. ਅਮਿਤ ਕੌਲ, ਡਾ. ਹਰਸ਼ਨੀਤ ਸਿੰਘ, ਡਾ. ਰਵਿੰਦਰ ਸਿੰਘ ਚੰਦੀ, ਡਾ. ਅਮਰਜੀਤ ਸਿੰਘ, ਡਾ. ਅਮਨ ਕੇ.ਵੀ.ਕੇ.. ਸ੍ਰੀ ਸੁਖਵਿੰਦਰ ਸਿੰਘ ਡੇਅਰੀ ਡਵਿਲਪਮੈਂਟ ਇੰਸਪੈਕਟਰ ਸ਼ਾਮਿਲ ਸਨ। ਇਸ ਟੀਮ ਨੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨਾਲ ਜਾਣਾਕਰੀ ਸਾਂਝੀ ਕੀਤੀ ਅਤੇ ਕਿਸਾਨਾਂ ਤੇ ਸਵਾਲਾਂ ਦੇ ਜੁਆਬ ਦਿੱਤੇ।ਕੈਂਪ ਦੌਰਾਨ ਮੰਚ ਸੰਚਾਲਕ ਦੀ ਡਿਊਟੀ ਡਾ ਰਮਿੰਦਰ ਸਿੰਘ ਸਿੰਧੂ, ਖੇਤੀਬਾੜੀ ਅਫਸਰ, ਮਾਛੀਵਾੜਾ ਸਾਹਿਬ ਅਤੇ ਇੰਜੀ. ਸ੍ਰੀ ਅਮਨਪ੍ਰੀਤ ਸਿੰਘ ਘਈ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾਂ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਮੌਕੇ ਜਿਲ੍ਹੇ ਵਿੱਚ 15 ਅਗਾਂਹਵਧੂ ਕਿਸਾਨਾਂ ਨੂੰ ਵਿਭਾਗ ਵੱਲੋਂ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ। ਇਸ ਕੈਂਪ ਵਿੱਚ ਜਿਲ੍ਹੇ ਭਰ ਦੇ 2000 ਤੋਂ ਵੱਧ ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਕੈਂਪ ਵਿੱਚ ਜਿਲ੍ਹੇ ਦੇ ਅਗਾਹਵਧੂ ਕਿਸਾਨ ਜਿਵੇਂ ਕਿ ਬਲਜਿੰਦਰ ਸਿੰਘ, ਰਘਵੀਰ ਸਿੰਘ, ਪ੍ਰਕਾਸ਼ ਰਾਮ ਆਦਿ ਹਾਜ਼ਰ ਸਨ।
Trending
- ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ‘ਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਬਣੇ ਮਿਸਾਲ, ਜਥੇਬੰਦੀਆਂ ਨੇ ਕੀਤੀ ਖੁੱਲ੍ਹ ਕੇ ਸ਼ਲਾਘਾ
- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
- ਹੁਣ ਪੈਟਰੋਲ ਪੰਪਾਂ ’ਤੇ ਵੀ ਉਪਲਬਧ ਹੋਣਗੇ 5 ਕਿਲੋ ਫ੍ਰੀ ਟਰੇਡ ਐਲਪੀਜੀ ਸਿਲੰਡਰ
- ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਵਾਂ ’ਚ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼
- ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਐਮ.ਪੀ ਸੰਤ ਸੀਚੇਵਾਲ, ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕੀਤੀ ਸਮੀਖਿਆ ਮੀਟਿੰਗ; ਦਰਿਆ ਵਿੱਚ ਗੋਬਰ ਸੁੱਟਣ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਕੀਤੇ ਜਾਰੀ
- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਪ੍ਰਭੂ ਮਹਾਂਵੀਰ ਭਗਤੀ ਉਤਸਵ ਦੌਰਾਨ ਅਹਿੰਸਾ ਅਤੇ ਸਦਭਾਵਨਾ ਦਾ ਦਿੱਤਾ ਸੰਦੇਸ਼
- *ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ: ਸੰਜੀਵ ਅਰੋੜਾ


