ਲੁਧਿਆਣਾ, 8 ਅਪ੍ਰੈਲ:ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਕਿਸਾਨਾਂ ਨੂੰ ਉੱਚ-ਮਿਆਰੀ ਦੇ ਇਨਪੁੱਟ ਖਾਦਾਂ, ਦਵਾਈਆਂ ਅਤੇ ਬੀਜਾਂ ਦੀ ਨਿਰਵਿਘਨ ਸਪਲਾਈ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ) ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੀ ਟੀਮ ਨੇ ਜਗਰਾਉਂ ਵਿਖੇ ਪਰਦੇਸੀ ਢਾਬਾ ਦੇ ਪਿਛਲੇ ਪਾਸੇ ਮਨੋਜ ਕੁਮਾਰ ਪੁੱਤਰ ਰਾਮ ਆਸਰਾ ਵਾਸੀ ਕੋਠੇ ਸ਼ੇਰ ਜੰਗ ਦੇ ਜਗਰਾਉਂ ਦੀ ‘ਰਾਫਾ ਬਾਇਓਟੈਕ’ ਵਿਖੇ ਛਾਪਾ ਮਾਰਿਆ ਗਿਆ ਤਾਂ ਮੌਕੇ ਤੇ ਮਨੋਜ ਕੁਮਾਰ ਵੱਲੋਂ ਭਾਰੀ ਮਾਤਰਾ ਵਿੱਚ ਜ਼ਿੰਕ ਸਲਫੇਟ 33 ਪ੍ਰਤੀਸ਼ਤ ਅਤੇ ਮੈਗਨੀਜ ਸਲਫੇਟ ਦਾ ਵੱਖੋ-ਵੱਖ ਕੰਪਨੀਆਂ ਦਾ ਵਾਰਦਾਨਾ ਬਣਾਇਆ ਹੋਇਆ ਪਾਇਆ ਗਿਆ ਅਤੇ ਵੱਖੋ-ਵੱਖਰੇ ਕੰਪਨੀਆਂ ਦੇ ਜ਼ਿੰਕ ਸਲਫੇਟ 33 ਪ੍ਰਤੀਸ਼ਤ ਦੇ ਬਣਾਏ ਹੋਏ ਪੈਕਟ ਜੋ ਕਿ ਬਰਾਂਡਿਡ ਕੰਪਨੀਆਂ ਦੇ ਨਾਮ ਤੇ ਹਨ ਬਰਾਮਦ ਕੀਤੇ ਗਏ ਅਤੇ ਉਹਨਾਂ ਦੀ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਸੈਂਪਲਿੰਗ ਕੀਤੀ ਗਈ। ਮਨੋਜ ਕੁਮਾਰ ਮੌਕੇ ‘ਤੇ ਖੇਤੀਬਾੜੀ ਲਈ ਵਰਤੋ ਵਾਲੀਆਂ ਖਾਦਾਂ ਬਣਾਉਣ ਅਤੇ ਵੇਚਣ ਦਾ ਕੋਈ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ (ਜਗਰਾਉਂ) ਨਾਲ ਰਾਬਤਾ ਕਰਕੇ ਥਾਣਾ ਸਿਟੀ ਜਗਰਾਉਂ ਦੀ ਟੀਮ ਨੂੰ ਮੌਕੇ ਤੇ ਬੁਲਾਇਆ ਗਿਆ। ਪੁਲਿਸ ਟੀਮ ਵੱਲੋਂ ਮੌਕੇ ਤੇ ਬਰਾਮਦ ਕੀਤੀਆਂ ਗਈਆਂ ਖਾਦਾਂ ਅਤੇ ਵੱਖੋ-ਵੱਖਰੀਆਂ ਕੰਪਨੀਆਂ ਦਾ ਵਾਰਦਾਨਾ ਸੀਲ ਕਰਕੇ ਮੌਕੇ ਤੋਂ ਮਨੋਜ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਖੇਤੀਬਾੜੀ ਵਿਭਾਗ ਵੱਲੋਂ ਪੁਲਿਸ ਨੂੰ ਐਫ.ਆਈ.ਆਰ ਦਰਜ ਕਰਨ ਦੀ ਦਰਖਾਸਤ ਦੇ ਕੇ ਮਨੋਜ ਕੁਮਾਰ ਖਿਲਾਫ ਖਾਦ ਕੰਟਰੋਲ ਆਰਡਰ 1985 ਅਤੇ ਜਰੂਰੀ ਵਸਤਾਂ ਐਕਟ 1955 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਐਫ.ਆਈ.ਆਰ ਦਰਜ ਕਰਵਾਈ ਗਈ।ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਸਖ਼ਤ ਨਿਰਦੇਸ਼ ਹਨ ਕਿ ਕਿਸਾਨਾਂ ਨੂੰ ਖੇਤੀ ਇਨਪੁਟ ਖਾਦ, ਦਵਾਈਆਂ ਅਤੇ ਬੀਜ ਦੀ ਨਿਰਵਿਘਨ ਸਪਲਾਈ ਜਾਰੀ ਰਹੇਗੀ ਅਤੇ ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਡਾ. ਗੁਰਜੇਸ਼ ਭਾਰਗਵ ਚੀਫ ਇੰਸਪੈਕਟਰ ਫਰਟੀਲਾਈਜ਼ਰ, ਡਾ. ਜਤਿੰਦਰ ਸਿੰਘ ਸਿੱਧੂ ਖੇਤੀਬਾੜੀ ਅਫਸਰ ਜਗਰਾਓ, ਜਤਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੁਧਿਆਣਾ, ਡਾ. ਸੁਖਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਇਨਫੋਰਸਮੈਂਟ, ਡਾ. ਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਬੀਜ, ਡਾ. ਜਸਵੰਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਪੀ.ਪੀ. ਜਗਰਾਉਂ, ਡਾ. ਅਰਸ਼ਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਜ. ਕ. ਜਗਰਾਓਂ, ਡਾ. ਨੀਰਜ ਖੇਤੀਬਾੜੀ ਵਿਕਾਸ ਅਫਸਰ ਮਾਣੂਕੇ, ਸੰਦੀਪ ਸਿੰਘ ਜੇ.ਟੀ., ਜਸਵਿੰਦਰ ਸਿੰਘ ਜੇ.ਟੀ., ਪਰਮਵੀਰ ਸਿੰਘ ਏ.ਟੀ.ਐਮ. ਆਦਿ ਹਾਜ਼ਰ ਸਨ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


