ਪਾਇਲ, ਦੋਰਾਹਾ (ਲੁਧਿਆਣਾ) 8 ਅਪ੍ਰੈਲ:ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੁੱਧਵਾਰ ਨੂੰ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਪਾਇਲ ਦੇ 5 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਸਮੇਤ ਮੁਹੱਈਆ ਕਰਵਾਏ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਹਲਕਾ ਪਾਇਲ ਦੇ ਪਿੰਡ ਜੈਪੁਰਾ, ਗੁਰਦਿੱਤਪੁਰਾ, ਅਲੂਣਾ ਤੋਲਾ, ਕਟਾਹਰੀ ਅਤੇ ਗੁਰਥਲੀ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਸਮੇਤ ਮੁਹੱਈਆ ਕਰਵਾਏ ਗਏ ਹਨ। ਇਹ ਪਾਣੀ ਵਾਲੇ ਟੈਂਕਰ ਪਿੰਡ ਦੇ ਸਾਂਝੇ ਕੰਮਾਂ ਲਈ ਬਹੁਤ ਹੀ ਲਾਭਦਾਇਕ ਹੋਣਗੇ। ਪਾਣੀ ਵਾਲੇ ਟੈਂਕਰਾਂ ਵਿੱਚ ਫਾਇਰ ਸਿਸਟਮ ਦੀ ਸਹੂਲਤ ਹੋਣ ਨਾਲ ਅੱਗ ਲੱਗਣ ਦੀ ਘਟਨਾ ਨੂੰ ਵੀ ਰੋਕਣ ਲਈ ਕੰਮ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਪਾਣੀ ਵਾਲੇ ਟੈਂਕਰਾਂ ਵਿੱਚ ਫਾਇਰ ਸਿਸਟਮ ਦੀ ਸਹੂਲਤ ਹੋਣ ਨਾਲ ਪਿੰਡ ਅਤੇ ਇਲਾਕਾ ਨਿਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਸਾਡੀ ਮੁੱਖ ਤਰਜ਼ੀਹ ਹੈ ਅਤੇ ਪੰਜਾਬ ਸਰਕਾਰ ਐਮਰਜੈਂਸੀ ਹਾਲਾਤਾਂ ‘ਚ ਬੁਨਿਆਦੀ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕਰ ਰਹੀ ਹੈ। ਇਸ ਲਈ ਮੈਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਤਹਿਤ ਹੁਣ ਪਿੰਡਾਂ ਨੂੰ ਹਾਈਟੈੱਕ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਹੁਣ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋ ਗਈਆਂ ਹਨ ਜੋ ਪਿੰਡਾਂ ਨੂੰ ਹੋਰ ਸੁਰੱਖਿਅਤ ਬਣਾਉਣਗੀਆਂ।ਜਿਹਨਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਸਮੇਤ ਮੁਹੱਈਆ ਕਰਵਾਏ ਗਏ ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਾਣੀ ਵਾਲੇ ਟੈਂਕਰ ਜੋ ਫਾਇਰ ਸਿਸਟਮ ਨਾਲ ਲੈਸ ਹਨ ਪਿੰਡ ਦੇ ਸਾਂਝੇ ਕੰਮਾਂ ਲਈ ਵਰਤੇ ਜਾਣਗੇ ਅਤੇ ਪਿੰਡ ਵਿੱਚ ਜੇਕਰ ਅੱਗ ਲੱਗਣ ਦੀ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਉਸ ਨੂੰ ਬੁਝਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।ਇਹਨਾਂ ਪਿੰਡਾਂ ਪੰਚਾਇਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਹਰ ਤਰ੍ਹਾਂ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ’ਤੇ ਖ਼ੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਦੇ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ।
Trending
- ਨਵੇਂ ਸਿਆਸੀ ਰਾਹ : ਸੁਣ ਸੱਜਣਾ ਵੇ ਦੂਰ ਦਿਆ ਕੰਧੋਲੀ ਤੋਂ ਮੋਰ ਉੱਡਗੇ ਉੱਡ ਮੁੱਖੜੇ ਦਾ ਨੂਰ ਗਿਆ
- ਸਰਕਾਰ ਨਾਲ ਸਹਿਮਤੀ ਤੋਂ ਬਾਅਦ ਲਿਆ ਫੈਸਲਾ,ਪੰਜਾਬ ਦੇ ਆੜ੍ਹਤੀਆਂ ਦੀ ਹੜਤਾਲ ਖ਼ਤਮ
- ਜਲੰਧਰ ’ਚ ਪ੍ਰਵਾਸੀ ਮਜ਼ਦੂਰਾਂ ਨੂੰ 5 ਕਿਲੋਗ੍ਰਾਮ ਦੇ ਐਫ.ਟੀ.ਐਲ. ਐਲ.ਪੀ.ਜੀ. ਸਿਲੰਡਰ ਮੁਹੱਈਆ ਕਰਵਾਏ ਗਏ
- ਪੰਜਾਬ ਸਰਕਾਰ ਦੇ ਉਪਰਾਲੇ ਨਾਲ ਪਿੰਡਾਂ ਵਿੱਚ ਐਮਰਜੈਂਸੀ ਸਹੂਲਤਾਂ ਮਜ਼ਬੂਤ
- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਅਨਾਜ ਮੰਡੀ ‘ਚ ਅਤਿ-ਆਧੁਨਿਕ ਸਟੀਲ ਸ਼ੈੱਡ ਦਾ ਕੀਤਾ ਉਦਘਾਟਨ
- ਖੇਤੀਬਾੜੀ ਵਿਭਾਗ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਤਹਿਤ ਜਗਰਾਉਂ ਵਿੱਚ ਨਕਲੀ ਖਾਦ ਬਣਾਉਣ ਵਾਲੀ ‘ਰਾਫਾ ਬਾਇਓਟੈਕ’ ‘ਤੇ ਛਾਪਾ, ਮਨੋਜ ਕੁਮਾਰ ਗ੍ਰਿਫਤਾਰ
- ਹਰ ਗਲੀ ਤੇ ਸੜਕ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ
- ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਮਨੁੱਖਤਾ ਲਈ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ


