ਚੰਡੀਗੜ੍ਹ, 8 ਅਪ੍ਰੈਲ 2026: ਪੰਜਾਬ ਭਰ ਵਿੱਚ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਹੜਤਾਲ ‘ਤੇ ਚੱਲ ਰਹੇ ਆੜ੍ਹਤੀਆਂ ਨੇ ਅੱਜ ਆਪਣਾ ਸੰਘਰਸ਼ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਇੱਕ ਲੰਬੀ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਆੜ੍ਹਤੀਆਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਸਰਕਾਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਨੇ ਤੁਰੰਤ ਪ੍ਰਭਾਵ ਨਾਲ ਹੜਤਾਲ ਖ਼ਤਮ ਕਰਨ ਅਤੇ ਮੰਡੀਆਂ ਵਿੱਚ ਕੰਮ ਸ਼ੁਰੂ ਕਰਨ ਦਾ ਫੈਸਲਾ ਲਿਆ। ਹੜਤਾਲ ਖ਼ਤਮ ਹੋਣ ਨਾਲ ਹੁਣ ਕਣਕ ਦੀ ਖ਼ਰੀਦ ਅਤੇ ਚੁਕਾਈ ਦੇ ਕੰਮ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ, ਜੋ ਪਿਛਲੇ ਕਈ ਦਿਨਾਂ ਤੋਂ ਰੁਕਿਆ ਹੋਇਆ ਸੀ। ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਪਹਿਲਾਂ ਹੀ ਪ੍ਰੇਸ਼ਾਨ ਕਿਸਾਨਾਂ ਲਈ ਇਹ ਸੁਖਦ ਖ਼ਬਰ ਹੈ, ਕਿਉਂਕਿ ਹੁਣ ਉਨ੍ਹਾਂ ਦੀ ਫ਼ਸਲ ਦੀ ਤੁਲਾਈ ਅਤੇ ਵਿਕਰੀ ਦਾ ਰਸਤਾ ਸਾਫ਼ ਹੋ ਗਿਆ ਹੈ।

ਆੜ੍ਹਤੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ, ਜਿਨ੍ਹਾਂ ਵਿੱਚ ਕਮਿਸ਼ਨ ਅਤੇ ਹੋਰ ਪ੍ਰਸ਼ਾਸਨਿਕ ਮਸਲੇ ਸ਼ਾਮਲ ਸਨ, ਨੂੰ ਲੈ ਕੇ ਪਿਛਲੇ ਇੱਕ ਹਫ਼ਤੇ ਤੋਂ ਮੰਡੀਆਂ ਵਿੱਚ ਕੰਮਕਾਜ ਠੱਪ ਕੀਤਾ ਹੋਇਆ ਸੀ। ਸਰਕਾਰ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਇਹ ਮੀਟਿੰਗ ਸੱਦੀ ਗਈ ਸੀ।

Share.

“I’m a Newswriter, “I write about the trending news events happening all over the world.

Leave A Reply