16 ਸਾਲ ਦੀ ਉਮਰ ਵਿੱਚ ਕਰਤਾਰ ਸਿੰਘ ਸਰਾਭਾ ਕੈਲੀਫੋਰਨੀਆ ਦੀ ਬਰਕਲੇ ਯੂਨੀਵਰਸਿਟੀ ਵਿਚ ਰਸਾਇਣ ਵਿਗਿਆਨ ਦੀ ਪੜ੍ਹਾਈ ਕਰਨ ਗਿਆ ਪਰ ਬਾਬਾ ਸੋਹਣ ਸਿੰਘ ਭਕਨਾ ਤੇ ਲਾਲਾ ਹਰਦਿਆਲ ਦੇ ਸੰਪਰਕ ਕਾਰਨ ਉਹ ਦੇਸ਼ ਨੂੰ ਆਜ਼ਾਦ ਕਰਾਉਣ ਦੇ ਜਜ਼ਬੇ ਨਾਲ ਰੰਗਿਆ ਗਿਆ ਅਤੇ ਗਦਰ ਪਾਰਟੀ ਦਾ ਤੇਜ਼ ਤਰਾਰ ਜਰਨੈਲ ਬਣ ਗਿਆ। ਉਹ ਪੰਜਾਬੀ ਦਾ ਸਭ ਤੋਂ ਛੋਟੀ ਉਮਰ ਦਾ (ਸ਼ਾਇਦ ਪਹਿਲਾਂ ਵੀ) ਪੱਤਰਕਾਰ ਸੀ ਜੋ ਆਪਣੇ ਅਖ਼ਬਾਰ ਲਈ ਨਾ ਕੇਵਲ ਲਿਖਦਾ ਸਗੋਂ ਰਾਤਾਂ ਨੂੰ ਕੰਪੋਜ ਕਰਦਾ, ਹੱਥੀਂ ਪ੍ਰੈਸ ਗੇੜ ਕੇ ਇਸ ਦੀ ਛਪਾਈ ਕਰਦਾ ਅਤੇ ਥਾਉਂ ਥਾਈਂ ਪਹੁੰਚਾਉਂਦਾ। ਦੇਸ਼ ਦੀ ਆਜ਼ਾਦੀ ਲਈ 19 ਸਾਲ ਦੀ ਉਮਰ ਵਿੱਚ ਫਾਂਸੀ ਚੜ੍ਹਨ ਵਾਲੇ ਕਰਤਾਰ ਸਿੰਘ ਸਰਾਭੇ ਦਾ 24 ਮਈ 2026 ਐਤਵਾਰ ਨੂੰ ਜਨਮ ਦਿਨ ਆ ਰਿਹਾ ਹੈ। ਸਰਾਭਾ ਪਿੰਡ ਵਾਸੀਆਂ ਵੱਲੋਂ ਉਸਦੇ ਜਨਮ ਦਿਨ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾ ਕੇ ਉਸ ਨੂੰ ਸਾਨੂੰ ਯਾਦ ਕੀਤਾ ਜਾਣਾ ਹੈ। ਭਾਸ਼ਾ ਵਿਭਾਗ ਪੰਜਾਬ ਵੱਲੋਂ 23 ਮਈ 2026 ਸ਼ਨੀਵਾਰ ਨੂੰ ਪਿੰਡ ਸਰਾਭਾ ਵਿਖੇ ਵਿਸ਼ੇਸ਼ ਸਮਾਗਮ ਕੀਤੇ ਜਾਣ ਦੀ ਤਜਵੀਜ਼ ਹੈ। ਜਿਸ ਵਿੱਚ ਇਲਾਕੇ ਦੇ ਵਿਦਿਆਰਥੀ ਉਸਦੀਆਂ ਕਾਵਿ ਰਚਨਾਵਾਂ ਦਾ ਗਾਇਨ ਕਰਨਗੇ। ਵਿਦਵਾਨ ਗਦਰ ਲਹਿਰ ਨਾਲ ਸਬੰਧਿਤ ਸਾਹਿਤ ਬਾਰੇ ਚਰਚਾ ਕਰਨਗੇ ਅਤੇ ਕਵੀ ਕਰਤਾਰ ਸਿੰਘ ਸਰਾਭੇ ਅਤੇ ਗਦਰ ਲਹਿਰ ਨਾਲ ਸਬੰਧਤ ਆਪਣੀਆਂ ਕਵਿਤਾਵਾਂ ਪੇਸ਼ ਕਰਨਗੇ। ਦੋਵੇਂ ਦਿਨ ਪੁਸਤਕ ਪ੍ਰਦਰਸ਼ਨੀ ਹੋਏਗੀ। ਸਮਾਗਮ ਵਿੱਚ ਵਿੱਚ ਭਾਗ ਲੈਣ ਦੇ ਚਾਹਵਾਨ ਵਿਦਵਾਨ, ਕਵੀ, ਅਤੇ ਵਿਦਿਆਰਥੀ ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ: ਸੁਖਦਰਸ਼ਨ ਸਿੰਘ ਚਹਿਲ (97795 90575) ਅਤੇ ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਡਾ: ਸੰਦੀਪ ਸ਼ਰਮਾ (88720 00423) ਨਾਲ ਸੰਪਰਕ ਕਰਨ।ਸਭ ਨੂੰ 23 ਮਈ 2026 ਨੂੰ ਸਵੇਰੇ 10 ਵਜੇ ਪਿੰਡ ਸਰਾਭਾ ਵਿਖੇ ਪਹੁੰਚਣ ਦਾ ਸੱਦਾ ਹੈ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ


