ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ:ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਸਰਵੇਖਣ ਸ਼ੁਰੂ ਕਰ ਦਿੱਤਾ ਹੈ। ਇਹ ਟੀਮਾਂ ਲੋਕਾਂ ਨੂੰ ਸਿਹਤ ਬੀਮਾ ਕਾਰਡ ਬਣਵਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਆਸ਼ਾ ਵਰਕਰਾਂ ਸਮੇਤ ਹੋਰ ਸਿਹਤ ਕਾਮਿਆਂ ਵਲੋਂ ਘਰ-ਘਰ ਜਾ ਕੇ ਸਰਵੇਖਣ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਜਿਨ੍ਹਾਂ ਲੋਕਾਂ ਨੇ ਹਾਲੇ ਤੱਕ ਕਾਰਡ ਨਹੀਂ ਬਣਵਾਏ, ਉਨ੍ਹਾਂ ਨੂੰ ਇਸ ਵੱਕਾਰੀ ਯੋਜਨਾ ਦਾ ਲਾਭ ਲੈਣ ਲਈ ਆਖਿਆ ਜਾ ਰਿਹਾ ਹੈ। ਮੁਹਿੰਮ ਦੌਰਾਨ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਕਿਹੜੇ ਕਿਹੜੇ ਪਰਿਵਾਰਾਂ ਦੇ ਕਾਰਡ ਬਣ ਗਏ ਹਨ।ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ “ਚ ਵੱਖ-ਵੱਖ ਥਾਵਾਂ ‘ਤੇ ਰੋਜ਼ਾਨਾ ਵਿਸ਼ੇਸ਼ ਕੈਂਪ ਲੱਗ ਰਹੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿਚ ਜਾ ਕੇ ਕਾਰਡ ਬਣਵਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਡਾ. ਜੈਨ ਨੇ ਦਸਿਆ ਕਿ ਰੋਜ਼ਾਨਾ ਲੱਗ ਰਹੇ ਕੈਂਪਾਂ ਵਿਚ ਲੋਕ ਭਾਰੀ ਗਿਣਤੀ ਵਿਚ ਆ ਕੇ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੇ ਕਾਰਡ ਬਣਵਾ ਰਹੇ ਹਨ l ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰਾਂ ਅਤੇ ਪਿੰਡਾਂ ਵਿਚ ਵੱਖ-ਵੱਖ ਜਨਤਕ ਥਾਵਾਂ ਉਤੇ ਪੱਕੇ ਕੈਂਪ ਪਹਿਲਾਂ ਹੀ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ’ਚ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਵਿਚ ਵੀ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ।ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦੀ ਤੰਦਰੁਸਤੀ ਅਤੇ ਖ਼ੁਸ਼ਹਾਲੀ ਲਈ ਇਹ ਯੋਜਨਾ ਕਾਫ਼ੀ ਫ਼ਾਇਦੇਮੰਦ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਕਾਰਡ ਬਣਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ।ਡਾ. ਜੈਨ ਨੇ ਦੁਹਰਾਇਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਵਸਨੀਕ ਹਰ ਪਰਿਵਾਰ ਦਾ 10 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਕੀਤਾ ਜਾ ਰਿਹਾ ਹੈ। ਕਾਰਡ ਧਾਰਕ ਪਰਿਵਾਰ ਦੇ ਕਿਸੇ ਵੀ ਜੀਅ ਨੂੰ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿਚ ਦਾਖ਼ਲ ਹੋਣ ’ਤੇ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਬਿਲਕੁਲ ਮੁਫ਼ਤ ਮਿਲੇਗਾ। ਉਨ੍ਹਾਂ ਦੱਸਿਆ ਕਿ ਜ਼ਰੂਰੀ ਟੈਸਟਾਂ, ਦਵਾਈਆਂ ਆਦਿ ’ਤੇ ਵੀ ਪਰਿਵਾਰ ਦਾ ਕੋਈ ਖ਼ਰਚਾ ਨਹੀਂ ਹੋਵੇਗਾ।
Trending
- ਭਗਵੰਤ ਮਾਨ ਨੇ ਕਿਹਾ “ਬੇਅਦਬੀ ਕਰਨ ਵਾਲਿਆਂ ਨੂੰ ਹੁਣ ਕੋਈ ਚੋਰ-ਮੋਰੀ ਨਹੀਂ ਮਿਲੇਗੀ”
- ਸਿਹਤ ਟੀਮਾਂ ਵਲੋਂ ਕੀਤਾ ਜਾ ਰਿਹੈ ਸਿਹਤ ਬੀਮਾ ਕਾਰਡ ਬਣਵਾਉਣ ਲਈ ਜਾਗਰੂਕ
- ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ
- ਪਿਛਲੀਆਂ ਅਖੌਤੀ ‘ਪੰਥਕ’ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ
- ਵਿਰੋਧੀ ਧਿਰ ਨੇ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ ਜਦਕਿ ਦੋਸ਼ੀ ਖੁੱਲ੍ਹੇਆਮ ਘੁੰਮਦੇ ਰਹੇ, ਭਗਵੰਤ ਮਾਨ ਸਰਕਾਰ ਇਤਿਹਾਸਕ ਸੋਧ ਰਾਹੀਂ ਜਵਾਬਦੇਹੀ ਤੈਅ ਕਰ ਰਹੀ ਹੈ: ਹਰਪਾਲ ਸਿੰਘ ਚੀਮਾ
- ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ
- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ
- ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਕਰੇਗੀ ਤਾਲਮੇਲ, ਪੀੜਤਾਂ ਨੂੰ ਮਿਲੇਗਾ ਇਨਸਾਫ਼ : ਸੰਜੀਵ ਅਰੋੜਾ


