ਲੁਧਿਆਣਾ, 15 ਅਪ੍ਰੈਲ – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਡੀ.ਬੀ.ਈ.ਈ. ਦੇ ਸਥਾਨਕ ਦਫ਼ਤਰ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ 17 ਅਪ੍ਰੈਲ (ਸ਼ੁਕਰਵਾਰ) ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਡਿਪਟੀ ਡਾਇਰੈਕਟਰ ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਲੁਧਿਆਣਾ ਨੇ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਹਰ ਟਰੇਡ ਦੇ ਆਈ.ਟੀ.ਆਈ. ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ। ਵਿਦਿਆਰਥੀ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜਮੀ ਹਨ। ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ dbeeludhiana@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
- ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧ ਮੁਕੰਮਲ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਪੀਆ
- ਜਿਲ੍ਹਾ ਕਚਿਹਰੀਆਂ, ਲੁਧਿਆਣਾ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ।
- ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ


