ਲੁਧਿਆਣਾ, 21 ਅਪ੍ਰੈਲ – ਵਿਧਾਨ ਸਭਾ ਹਲਕਾ ਦੱਖਣੀ ਲੁਧਿਆਣਾ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਵਾਰਡ ਨੰਬਰ 43, ਨੇੜੇ ਅਪੋਲੋ ਹਸਪਤਾਲ ਵਿਖੇ ਆਰ.ਐਮ.ਸੀ. ਗਲੀਆਂ ਬਣਾਉਣ ਦੇ ਮਹੱਤਵਪੂਰਨ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 97.84 ਲੱਖ ਰੁਪਏ ਖਰਚ ਕੀਤੇ ਜਾਣਗੇ।ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਸਿਰਫ਼ ਅਧੂਰੇ ਕੰਮ, ਟੁੱਟੀਆਂ ਸੜਕਾਂ ਅਤੇ ਖਾਲੀ ਵਾਅਦੇ ਹੀ ਮਿਲੇ ਸਨ ਪਰ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਰਾਜਨੀਤੀ ਨਹੀਂ, ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ, ਜਿਸ ਕਾਰਨ ਅੱਜ ਵਿਕਾਸ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਸਿੱਧਾ ਜ਼ਮੀਨੀ ਪੱਧਰ ‘ਤੇ ਨਜਰ ਆ ਰਿਹਾ ਹੈ। ਵਿਧਾਇਕ ਛੀਨਾ ਨੇ ਅੱਗੇ ਕਿਹਾ ਕਿ ਇਲਾਕੇ ਦੇ ਹਰ ਮੁਹੱਲੇ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਹ ਵਿਕਾਸ ਯਾਤਰਾ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਖੁਸ਼ੀ ਜਤਾਉਂਦੇ ਹੋਏ ਕਿਹਾ ਗਿਆ ਕਿ ਲੰਮੇ ਸਮੇਂ ਬਾਅਦ ਇਲਾਕੇ ਵਿੱਚ ਅਸਲ ਵਿਕਾਸ ਦੇ ਕੰਮ ਸ਼ੁਰੂ ਹੋਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਟੁੱਟੀਆਂ ਗਲੀਆਂ ਅਤੇ ਮੁਸ਼ਕਿਲਾਂ ਭਰੇ ਰਸਤਿਆਂ ਕਾਰਨ ਰੋਜ਼ਾਨਾ ਜ਼ਿੰਦਗੀ ਬਹੁਤ ਔਖੀ ਸੀ, ਪਰ ਹੁਣ ਇਹ ਪ੍ਰੋਜੈਕਟ ਉਨ੍ਹਾਂ ਲਈ ਵੱਡੀ ਰਾਹਤ ਲੈ ਕੇ ਆਵੇਗਾ। ਇਲਾਕਾ ਨਿਵਾਸੀਆਂ ਨੇ ਵਿਧਾਇਕ ਛੀਨਾ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਹਨਾਂ ਨੂੰ ਸੱਚਮੁੱਚ ਬਦਲਾਅ ਮਹਿਸੂਸ ਹੋ ਰਿਹਾ ਹੈ ਅਤੇ ਭਵਿੱਖ ਲਈ ਵੀ ਉਮੀਦਾਂ ਹੋਰ ਮਜ਼ਬੂਤ ਹੋਈਆਂ ਹਨ।
Trending
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
- ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧ ਮੁਕੰਮਲ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਪੀਆ
- ਜਿਲ੍ਹਾ ਕਚਿਹਰੀਆਂ, ਲੁਧਿਆਣਾ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ।
- ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ


