ਚੰਡੀਗੜ੍ਹ, 29 ਅਪ੍ਰੈਲ:ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ। ਸ. ਸੌਂਦ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਕੋਲ ਕੋਈ ਵੀ ਅਜਿਹਾ ਸ਼ਬਦ ਨਹੀਂ ਹੈ ਜਿਸ ਨਾਲ ਪਰਿਵਾਰ ਦਾ ਘਾਟਾ ਪੂਰਿਆ ਜਾ ਸਕੇ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਹਰ ਮੌਕੇ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*

