ਜਲੰਧਰ, 29 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਰੋਜ਼ਾਨਾ ਪੱਧਰ ’ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਸ਼੍ਰੀ ਵਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦ ਕੀਤੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1058 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4,24,873 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਲਿਫਟਿੰਗ ‘ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਿਫ਼ਟਿੰਗ ਵਿਚ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਉਪਰੰਤ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇ।ਸ਼੍ਰੀ ਵਾਲੀਆ ਨੇ ਪੰਜਾਬ ਸਰਕਾਰ ਵੱਲੋਂ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਖ਼ਰੀਦ, ਚੁਕਾਈ ਅਤੇ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੀ ਕਟਾਈ ਉਪਰੰਤ ਫ਼ਸਲ ਦੇ ਨਾੜ/ਹੋਰ ਰਹਿੰਦ-ਖੂਹੰਦ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂਹੰਦ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਕਾਰਨ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਨੂੰ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ।ਓਧਰ, ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਮੰਡੀਬੋਰਡ ਬੋਰਡ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਖ਼ਰੀਦ ਸੀਜ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਿਆ ਜਾ ਸਕੇ।
Trending
- ਕਿਸਾਨਾਂ ਨੂੰ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਬਣਾਈ ਯਕੀਨੀ, ਜ਼ਿਲ੍ਹੇ ‘ਚ ਹੁਣ ਤੱਕ ਹੋਈ 4,23,871 ਮੀਟ੍ਰਿਕ ਟਨ ਕਣਕ ਦੀ ਖਰੀਦ
- ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
- ਲੁਧਿਆਣਾ ਵਿੱਚ ਜਨਗਣਨਾ 2027 ਲਈ ਸਵੈ-ਗਣਨਾ 30 ਅਪ੍ਰੈਲ ਤੋਂ ਸ਼ੁਰੂ ਅਤੇ 14 ਮਈ ਤੱਕ ਲੋਕ ਆਨਲਾਈਨ ਭਰ ਸਕਣਗੇ ਆਪਣੇ ਘਰੇਲੂ ਜਨਗਣਨਾ ਵੇਰਵੇ : ਪੂਨਮ ਸਿੰਘ
- ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਲਿਫਟਿੰਗ ਨੂੰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
- ਗਰਮੀ ਵਿੱਚ ਕਿਸਾਨਾਂ ਲਈ ਰਾਹਤ: ਅਨਾਜ ਮੰਡੀਆਂ ਵਿੱਚ ਪਾਣੀ ਅਤੇ ਸਫਾਈ ਦੇ ਵਧੀਆ ਪ੍ਰਬੰਧ
- ਖੰਨਾ ਪੁਲਿਸ ਨੇ ਚਾਰ ਮਹੀਨਿਆਂ ‘ਚ 598 ਮੁਕੱਦਮੇ ਦਰਜ ਕਰਕੇ 782 ਮੁਲਜ਼ਮ ਕਾਬੂ ਕੀਤੇ – ਐਸਐਸਪੀ ਡਾ. ਦਰਪਣ ਆਹਲੂਵਾਲੀਆ
- ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਪ੍ਰੋਜੈਕਟ ਨੂੰ ਲੈ ਕੇ ਸਮਰਾਲਾ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ
- ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀਆਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ

