ਲੁਧਿਆਣਾ, 30 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 8 ਅਧੀਨ ਕਬੀਰ ਨਗਰ ਵਿੱਚ ਬਣਨ ਜਾ ਰਹੀਆਂ ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ ਗਿਆ।ਗਲੀਆਂ ਦਾ ਉਦਘਾਟਨ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 56 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਤੈਆ ਸਮਾਂ ਸੀਮਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਵਿਧਾਇਕ ਬੱਗਾ ਨੇ ਦੱਸਿਆ ਕਿ ਹਲਕਾ ਉੱਤਰੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇੱਕੋ ਇੱਕ ਮਿਸ਼ਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


