ਮਾਨਸਾ, 1 ਮਈ 2026:ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਠੱਲ੍ਹ ਪਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਪਹਿਲਕਦਮੀ ਕੀਤੀ ਹੈ। ਅੱਜ ਬੁਢਲਾਡਾ ਹਲਕੇ ਦੇ ਵੱਖ-ਵੱਖ ਪਿੰਡਾਂ ਰੰਘੜਿਆਲ, ਦਾਤੇਵਾਸ ਆਦਿ ਦੇ ਖੇਤਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅਜਿਹੇ ਕਿਸਾਨਾਂ ਦੀ ਭਰਵੀਂ ਸ਼ਲਾਘਾ ਕੀਤੀ।ਪਿੰਡ ਦਾਤੇਵਾਸ ਦਾ ਅਗਾਂਹਵਧੂ ਕਿਸਾਨ ਸਤਿੰਦਰਪਾਲ ਸਿੰਘ, ਜੋ ਨਾੜ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਟਰੈਕਟਰ ਦੀਆਂ ਤਵੀਆਂ ਨਾਲ ਮਿੱਟੀ ਵਿੱਚ ਰਲਾ ਰਿਹਾ ਸੀ, ਕੋਲ ਪਹੁੰਚ ਕੇਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਵਾਤਾਵਰਣ ਦੇ ਰਾਖੇ ਬਣਨ ਵਾਲੇ ਕਿਸਾਨ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪਲੀਤ ਹੁੰਦਾ ਹੈ, ਸਗੋਂ ਮਿੱਤਰ ਕੀੜੇ ਮਰਨ ਨਾਲ ਜ਼ਮੀਨ ਦੀ ਸਿਹਤ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰੇਕ ਕਿਸਾਨ ਨੂੰ ਵਾਤਾਵਰਣ ਦਾ ਰਾਖਾ ਬਣ ਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਭਵਿੱਖ ਵਿੱਚ ਕਦੇ ਵੀ ਨਾੜ ਜਾਂ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਜਾਗਰੂਕਤਾ ਮੁਹਿੰਮਾਂ ਦੇ ਹੁਣ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਇਸ ਮੌਕੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਚੌਕਸੀ ਟੀਮਾਂ ਲਗਾਤਾਰ ਫੀਲਡ ਵਿੱਚ ਸਰਗਰਮ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਕੇ ਅੱਗ ਲਗਾਉਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਸਭ ਦੀ ਸਿਹਤ ਲਈ ਘਾਤਕ ਹੈ, ਇਸ ਲਈ ਸਾਂਝੇ ਹੰਭਲੇ ਦੀ ਲੋੜ ਹੈ।ਪਿੰਡ ਦਾਤੇਵਾਸ ਦੇ ਕਿਸਾਨ ਸਤਿੰਦਰ ਸਿੰਘ ਨੇ ਵਾਤਾਵਰਣ ਸੁਰੱਖਿਆ ਦੀ ਮਿਸਾਲ ਪੇਸ਼ ਕਰਦਿਆਂ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਾੜ ਨੂੰ ਅੱਗ ਨਹੀਂ ਲਗਾ ਰਹੇ ਅਤੇ ਇਸ ਨੂੰ ਖੇਤ ਵਿੱਚ ਹੀ ਵਾਹ ਕੇ ਫ਼ਸਲ ਦੀ ਬਿਜਾਈ ਕਰਦੇ ਹਨ, ਜਿਸ ਨਾਲ ਉਨ੍ਹਾਂ ਦੇ ਖਰਚੇ ਘਟੇ ਹਨ ਅਤੇ ਝਾੜ ਵਿੱਚ ਵਾਧਾ ਹੋਇਆ ਹੈ।ਪਿੰਡ ਰੰਘੜਿਆਲ ਕੋਲੋਂ ਲੰਘਦਿਆਂ ਨਾੜ ਸਾੜੇ ਦਾ ਮਾਮਲਾ ਸਾਹਮਣੇ ਆਉਣ ਉੱਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੌਕੇ ‘ਤੇ ਮੌਜੂਦ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਜਿਹੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਜਾਂ ਹੋਰ ਤਕਨੀਕੀ ਸਹਾਇਤਾ ਦੇਣ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਐਸ ਡੀ ਓ ਹਰਮਨਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Trending
- ਪਰਾਲੀ ਸਾੜਨ ਦੇ ਮਾਮਲਿਆਂ ‘ਚ ‘ਜ਼ੀਰੋ ਟਾਲਰੈਂਸ’ ਦੀ ਨੀਤੀ; ਚੌਕਸੀ ਟੀਮਾਂ ਲਗਾਤਾਰ ਸਰਗਰਮ: ਭਾਗੀਰਥ ਸਿੰਘ ਮੀਨਾ
- ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ
- ਕਰ ਵਿਭਾਗ ਦੀਆਂ ਟੈਕਸ ਚੋਰੀ ਵਿਰੋਧੀ ਮੁਹਿੰਮਾਂ ਸਦਕਾ 175 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ; ਇੱਕ ਦਿਨਾ ਕਾਰਵਾਈ ਦੌਰਾਨ ਲਗਭਗ 200 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮਾ
- 1984 ਨੂੰ ਬੇਅਦਬੀ ਵਜੋਂ ਕਿਉਂ ਨਾ ਵਿਚਾਰਿਆ ਜਾਵੇ? : CM Mann
- ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਧੀਆਂ ਦੀ ਸਿੱਖਿਆ ਲਈ ਐਮਪੀ ਲੈਡ ਫ਼ੰਡ ਵਿੱਚੋਂ 11 ਲੱਖ ਦੀ ਸਹਾਇਤਾ ਦਾ ਕੀਤਾ ਐਲਾਨ, ਇਲਾਕੇ ਵਿੱਚ ਔਰਤਾਂ ਲਈ ਜਲਦ ਖੋਲ੍ਹਿਆ ਜਾਵੇਗਾ ‘ਸਕਿੱਲ ਸੈਂਟਰ’
- ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਹੀਂ ਰਹਿਣਾ ਚਾਹੀਦਾ : ਡਿਪਟੀ ਕਮਿਸ਼ਨਰ
- ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਮਨੁੱਖਤਾ ਦੀ ਸੱਚੀ ਸੇਵਾ: ਰਾਜਪਾਲ ਗੁਲਾਬ ਚੰਦ ਕਟਾਰੀਆ
- ਵਿਧਾਇਕ ਮਦਨ ਲਾਲ ਬੱਗਾ ਵਲੋਂ ਕਬੀਰ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ


