ਖੰਨਾ, ਪਾਇਲ, ਲੁਧਿਆਣਾ, 03 ਮਈ: ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਸਮਾਜ ਵਿੱਚ ਧੀਆਂ ਦੀ ਉੱਚੀ ਥਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਿਆਂ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀਆਂ ਹਨ, ਜੋ ਸਾਡੇ ਲਈ ਮਾਣ ਦੀ ਗੱਲ ਹੈ। ਉਹ ਪਿੰਡ ਦਾਊਮਾਜਰਾ (ਪਾਇਲ) ਵਿਖੇ ਰਾਊਂਡ ਗਲਾਸ ਸੰਸਥਾ ਵੱਲੋਂ ਕਰਵਾਏ ਗਏ ਅਸਮਿਤਾ ਫੁੱਟਬਾਲ ਲੀਗ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ।ਇਸ ਮੌਕੇ ਉਨ੍ਹਾਂ ਨੇ ਜੇਤੂ ਖਿਡਾਰਨ ਧੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਰਾਸ਼ਟਰੀ ਪੱਧਰ ‘ਤੇ ਆਪਣਾ ਨਾਮ ਰੌਸ਼ਨ ਕਰਨ ਵਾਲੀਆਂ ਖਿਡਾਰਨ ਅਮਨਦੀਪ ਕੌਰ ਅਤੇ ਹੁਸਨਪ੍ਰੀਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ। ਸਮਾਗਮ ਦੌਰਾਨ ਖਿਡਾਰਨ ਧੀਆਂ ਦੀਆਂ ਉਪਲਬਧੀਆਂ ਨੂੰ ਇਨਾਮਾਂ ਰਾਹੀਂ ਸਲਾਮ ਕੀਤਾ ਗਿਆ।ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਧੀਆਂ ਕਿਸੇ ਵੀ ਤਰ੍ਹਾਂ ਲੜਕਿਆਂ ਤੋਂ ਘੱਟ ਨਹੀਂ ਹਨ। ਜੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਦਿੱਤੇ ਜਾਣ, ਤਾਂ ਉਹ ਹਰ ਮੈਦਾਨ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕਾ-ਲੜਕੀ ਵਿੱਚ ਭੇਦਭਾਵ 100 ਫੀਸਦੀ ਖਤਮ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਖੇਡਾਂ ਅਤੇ ਸਿੱਖਿਆ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ। ਉਨ੍ਹਾਂ ਕਿਹਾ ਕਿ ਜਦੋਂ ਧੀਆਂ ਅੱਗੇ ਵਧਦੀਆਂ ਹਨ, ਤਾਂ ਸਾਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਨਾ ਸਿਰਫ਼ ਸਿਹਤ ਲਈ ਲਾਭਕਾਰੀ ਹਨ, ਸਗੋਂ ਇਹ ਅਨੁਸ਼ਾਸਨ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਵੀ ਸਿਖਾਉਂਦੀਆਂ ਹਨ। ਇਸ ਲਈ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ।ਰਾਊਂਡ ਗਲਾਸ ਸੰਸਥਾ ਵੱਲੋਂ ਕਰਵਾਏ ਗਏ ਇਸ ਟੂਰਨਾਮੈਂਟ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਐਸ.ਐਸ.ਪੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਖਿਡਾਰੀਆਂ ਨੂੰ ਉਭਾਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਨਾਮ ਰੌਸ਼ਨ ਕਰ ਸਕਦੇ ਹਨ।ਅੰਤ ਵਿੱਚ ਉਨ੍ਹਾਂ ਨੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਹੋਰ ਉੱਚਾਈਆਂ ਨੂੰ ਛੂਹਣ। ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


