ਲੁਧਿਆਣਾ, 7 ਮਈ – ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਬਸਤੀ ਜੋਧੇਵਾਲ, ਗਲੀ ਨੰ 2 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਅਗਾਮੀ ਹਫਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਸਤੀ ਜੋਧੇਵਾਲ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਬਾਂਹ ਨਾ ਫੜੀ। ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੌਰਾਨ ਉਨ੍ਹਾ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ।ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
Trending
- ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਵੱਲੋਂ ਸਕਾਲਰਸ਼ਿਪ ਸਕੀਮਾਂ ਦਾ ਪ੍ਰਚਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ
- ਪ੍ਰਸ਼ਾਸ਼ਨ ਵੱਲੋਂ ਜਨਗਣਨਾ ਕਰਨ ਵਾਲਿਆਂ ਨੂੰ ਤੁਰੰਤ ਡਿਊਟੀ ਜੁਆਇੰਨ ਕਰਨ ਦੀ ਤਾਕੀਦ
- ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
- ਪੁਲਿਸ ਤੇ ਪਬਲਿਕ ਦੀ ਸਾਂਝ ਨਾਲ ਹੀ ਨਸ਼ਿਆਂ ਅਤੇ ਅਪਰਾਧ ‘ਤੇ ਲੱਗੇਗੀ ਰੋਕ” – ਡੀਆਈਜੀ ਇੰਦਰਬੀਰ ਸਿੰਘ
- ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਪੂਰੀ ਕੀਤੀ ਜਨਗਣਨਾ 2027 ਦੀ ਸਵੈ-ਗਣਨਾ ਪ੍ਰਕਿਰਿਆ
- ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 8 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- “ਪੰਜਾਬੀਓ, ਜਾਗੋ, ਨਸ਼ਾ ਛੱਡੋ” ਅਤੇ “ਯੋਗਾ ਕਰੋ, ਸਿਹਤਮੰਦ ਰਹੋ”
- ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ


