ਲੁਧਿਆਣਾ, 07 ਮਈ – ਜ਼ਿਲ੍ਹਾ ਜਨਗਣਨਾ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਸਖ਼ਤ ਲਹਿਜੇ ਵਿੱਚ ਕਿਹਾ ਗਿਆ ਕਿ ਜਿਨ੍ਹਾਂ ਕਰਮਚਾਰੀਆਂ ਦੀ ਜਨਗਣਨਾ ਵਿੱਚ ਡਿਊਟੀ ਲੱਗੀ ਹੈ ਉਹ ਤੁਰੰਤ ਆਪਣੀ ਜਿੰਮੇਵਾਰੀ ਸਾਂਭਣ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਨਗਣਨਾ ਨੂੰ ਮੁਕੰਮਲ ਕਰਨ ਲਈ ਤੈਅ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ 15 ਮਈ ਤੋਂ 13 ਜੂਨ ਤੱਕ ਮਰਦਮਸ਼ੁਮਾਰੀ 2027 ਪੜਾਅ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਕਰਮਚਾਰੀਆਂ ਨੂੰ ਪਹਿਲਾਂ ‘ਕਾਰਨ ਦੱਸੋ’ ਨੋਟਿਸ ਕੱਢਿਆ ਜਾਵੇਗਾ, ਉਪਰੰਤ ਫੌਜਦਾਰੀ ਮੁਕੱਦਮਾ ਵੀ ਦਰਜ਼ ਕਰਵਾਇਆ ਜਾ ਸਕਦਾ ਹੈ।ਜ਼ਿਲ੍ਹਾ ਜਨਗਣਨਾ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਜਨਗਣਨਾ ਕਰਨ ਵਾਲੇ ਕਰਮਚਾਰੀਆਂ ਦੇ ਸਹਿਯੋਗ ਲਈ ਹਮੇਸ਼ਾਂ ਤੱਤਪਰ ਹੈ ਜਿਸਦੇ ਤਹਿਤ ਜੇਕਰ ਕਿਸੇ ਗਿਣਤੀਕਾਰ ਨੂੰ ਕੋਈ ਸਿਹਤ ਸਮੱਸਿਆ ਹੈ ਤਾਂ ਉਸ ਨੂੰ ਢਿੱਲ ਦਿੱਤੀ ਜਾ ਸਕਦੀ ਹੈ ਪਰ ਬੇਵਜ੍ਹਾ ਬਹਾਨੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ


