ਜਲੰਧਰ, 14 ਮਈ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਆਮ ਚੋਣਾਂ-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਦੂਜੇ ਦਿਨ ਕੁੱਲ 17 ਨਾਮਜ਼ਦਗੀਆਂ ਪ੍ਰਾਪਤ ਹੋਈਆਂ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਲਈ 3, ਨਗਰ ਕੌਂਸਲ ਨਕੋਦਰ ਲਈ 4 ਅਤੇ ਨਗਰ ਕੌਂਸਲ ਫਿਲੌਰ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਜਦਕਿ ਨਗਰ ਕੌਂਸਲ ਕਰਤਾਰਪੁਰ ਤੇ ਨੂਰਮਹਿਲ ਅਤੇ ਨਗਰ ਪੰਚਾਇਤ ਲੋਹੀਆਂ ਖਾਸ ਤੇ ਮਹਿਤਪੁਰ ਲਈ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਉਮੀਦਵਾਰ 16 ਮਈ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਹੋਵੇਗੀ ਅਤੇ 19 ਮਈ 2026 ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਕਾਗਜ਼ ਵਾਪਸ ਲੈ ਸਕਣਗੇ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ, ਕਰਤਾਰਪੁਰ ਦੇ 15, ਨਕੋਦਰ ਦੇ 17, ਨੂਰਮਹਿਲ ਦੇ 13, ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਅਤੇ ਨਗਰ ਪੰਚਾਇਤ ਲੋਹੀਆਂ ਖਾਸ ਤੇ ਮਹਿਤਪੁਰ ਦੇ 13-13 ਵਾਰਡਾਂ ਲਈ ਵੋਟਾਂ 26 ਮਈ ਨੂੰ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ


