ਜਲੰਧਰ, 22 ਮਈ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਿਵਿਆ ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਸੀਮਾ ਦੇ ਅੰਦਰ ਰਹਿ ਕੇ ਖਰਚ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਕਲਾਸ-1 ਲਈ ਚੋਣ ਲੜ ਰਹੇ ਉਮੀਦਵਾਰ ਲਈ 3,60,000 ਰੁਪਏ, ਨਗਰ ਕੌਂਸਲ ਕਲਾਸ -2 ਲਈ 2,30,000 ਰੁਪਏ ਅਤੇ ਨਗਰ ਕੌਂਸਲ ਕਲਾਸ-3 ਲਈ 2 ਲੱਖ ਰੁਪਏ ਦੀ ਸੀਮਾ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਨਗਰ ਪੰਚਾਇਤ ਦੀਆਂ ਚੋਣ ਲੜ ਰਹੇ ਉਮੀਦਵਾਰਾਂ ਲਈ 1,40,000 ਰੁਪਏ ਦੀ ਖ਼ਰਚ ਕਰਨ ਦੀ ਸੀਮਾ ਤੈਅ ਕੀਤੀ ਗਈ ਹੈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਹਰੇਕ ਚੋਣ ਲੜ ਰਹੇ ਉਮੀਦਵਾਰ ਲਈ ਆਪਣੇ ਚੋਣ ਖ਼ਰਚੇ ਦਾ ਮੁਕੰਮਲ ਹਿਸਾਬ-ਕਿਤਾਬ ਰੱਖਣਾ ਲਾਜ਼ਮੀ ਹੋਵੇਗਾ ਅਤੇ ਚੋਣ ਨਤੀਜੇ ਦਾ ਐਲਾਨ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ-ਅੰਦਰ ਸਬੰਧਤ ਜ਼ਿਲ੍ਹਾ ਚੋਣ ਅਫ਼ਸਰ ਰਾਹੀਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੇ ਚੋਣ ਖਰਚਿਆਂ ਦਾ ਵੇਰਵਾ ਜਮ੍ਹਾ ਕਰਵਾਉਣਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਉਮੀਦਵਾਰ ਨੇ ਚੋਣਾਂ ਦੇ ਸਬੰਧ ਵਿੱਚ ਕੋਈ ਖ਼ਰਚਾ ਨਹੀਂ ਕੀਤਾ, ਤਾਂ ਵੀ ਉਸ ਨੂੰ ‘ਨਿੱਲ’ ਰਿਟਰਨ ਦਾਖ਼ਲ ਕਰਨੀ ਹੋਵੇਗੀ ਅਤੇ ਜੇਕਰ ਉਸ ਦੀ ਜਮ੍ਹਾ ਰਾਸ਼ੀ ਜ਼ਬਤ ਹੋ ਗਈ ਹੈ, ਤਾਂ ਉਸ ਨੂੰ ਖ਼ਰਚੇ ਵਜੋਂ ਦਰਸਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਇੱਕ ਤੋਂ ਵੱਧ ਹਲਕਿਆਂ ਤੋਂ ਚੋਣ ਲੜਦਾ ਹੈ, ਤਾਂ ਉਸ ਨੂੰ ਹਰੇਕ ਚੋਣ ਲਈ ਚੋਣ ਖਰਚੇ ਦੀ ਵੱਖਰੀ ਰਿਟਰਨ ਦਾਖ਼ਲ ਕਰਨੀ ਪਵੇਗੀ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕਰਦਿਆਂ ਕਿਹਾ ਕਿ ਚੋਣ ਖਰਚਿਆਂ ਦਾ ਹਿਸਾਬ-ਕਿਤਾਬ ਰੱਖਣ ਵਿੱਚ ਅਸਫ਼ਲ ਰਹਿਣ ’ਤੇ ਨਿਯਮਾਂ ਮੁਤਾਬਿਕ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਅਤੇ 2 ਨਗਰ ਪੰਚਾਇਤਾਂ ਮਹਿਤਪੁਰ ਤੇ ਲੋਹੀਆਂ ਖਾਸ ਦੇ 99 ਵਾਰਡਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੈਟਾਗਰੀ ਮੁਤਾਬਕ ਨਗਰ ਕੌਂਸਲ ਨਕੋਦਰ ਕਲਾਸ-1 ਹੈ ਜਦਕਿ ਨਗਰ ਕੌਂਸਲ ਆਦਮਪੁਰ, ਕਰਤਾਰਪੁਰ, ਨੂਰਮਹਿਲ ਅਤੇ ਨਗਰ ਕੌਂਸਲ ਫਿਲੌਰ ਕਲਾਸ-2 ਵਿੱਚ ਆਉਂਦੀਆਂ ਹਨ।

Share.

“I’m a Newswriter, “I write about the trending news events happening all over the world.

Leave A Reply