26 ਮਈ ਲੁਧਿਆਣਾ ਆਮ ਆਦਮੀ ਪਾਰਟੀ ਵੱਲੋਂ ‘ਮੇਰੀ ਰਸੋਈ ਸਕੀਮ’ ਤਹਿਤ ਅੱਜ ਪਿੰਡ ਲਾਦੀਆਂ ਖੁਰਦ ਦੀ ਕੋਆਪਰੇਟਿਵ ਸੁਸਾਇਟੀ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਰਾਸ਼ਨ ਕਿੱਟਾਂ ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਸ. ਗੁਰਜੀਤ ਸਿੰਘ ਗਿੱਲ ਵੱਲੋਂ ਵੰਡੀਆਂ ਗਈਆਂ ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਲੋਕਾਂ ਵਿੱਚ ਖੁਸ਼ੀ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਲੋਕ ਭਲਾਈ ਲਈ ਸਮਰਪਿਤ ਇਸ ਯੋਜਨਾ ਵਾਸਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਗਰੀਬ ਪਰਿਵਾਰਾਂ ਨੂੰ ਕਣਕ ਦੇ ਨਾਲ ਨਾਲ ਦਾਲਾਂ( ਮਾਹ / ਛੋਲਿਆਂ ਦੀ) ਖੰਡ, ਸਰੋਂ ਦਾ ਤੇਲ, ਹਲਦੀ ਅਤੇ ਲੂਣ ਦੀਆਂ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦਾ ਖਿਆਲ ਰੱਖ ਰਹੀ ਹੈ। ਚਾਹੇ ਉਹ ਪੰਜਾਬੀ ਹੋਵੇ ਚਾਹੇ ਉਹ ਪ੍ਰਵਾਸੀ ਹੋਵੇ ਆਮ ਆਦਮੀ ਪਾਰਟੀ ਹਰ ਪੰਜਾਬ ਦੇ ਵਸਨੀਕ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਤਾਂ ਜੋ ਪੰਜਾਬ ਖੁਸ਼ਹਾਲ ਪੰਜਾਬ ਬਣ ਸਕੇ
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


