ਜਲੰਧਰ, 27 ਮਈ :ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਕਰਵਾਏ ਗਏ ਕਵੀ ਦਰਬਾਰ ਵਿੱਚ ਕਵੀਆਂ ਵੱਲੋਂ ਆਪਣੀਆਂ ਮੌਲਿਕ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਦੱਸਿਆ ਕਿ ਸੰਤ ਅਵਤਾਰ ਸਿੰਘ ਜੀ ਵੱਲੋਂ ਇਸ ਇਲਾਕੇ ਨੂੰ ਕਿਵੇਂ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਉਨ੍ਹਾਂ ਵੱਲੋਂ ਦੱਸੇ ਸੇਵਾ ਦੇ ਮਾਰਗ ‘ਤੇ ਚੱਲਦਿਆ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਸਿੱਖਿਆ,ਖੇਡਾਂ,ਵਾਤਾਵਰਣ ਅਤੇ ਖ਼ਾਸ ਕਰਕੇ ਬਾਬਾ ਨਾਨਕ ਜੀ ਦੀ ਪਵਿੱਤਰ ਵੇਈਂ ਨੂੰ ਸਾਫ਼ ਕਰਕੇ ਸੀਚੇਵਾਲ ਅਤੇ ਸੁਲਤਾਨਪੁਰ ਲੋਧੀ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ।ਇਸ ਮੌਕੇ ਆਏ ਕਵੀਆਂ ਨੂੰ ਸਨਮਾਨਿਤ ਕਰਦਿਆਂ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਦੁਨੀਆ ਵਿੱਚ ਤੇਜ਼ੀ ਨਾਲ ਬਦਲ ਰਹੇ ਜਲਵਾਯੂ ਦਾ ਪ੍ਰਭਾਵ ਸਮੁੱਚੇ ਸੰਸਾਰ ‘ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੁਨੀਆ ਦਾ ਅਜਿਹਾ ਇੱਕੋ ਇੱਕ ਧਰਮ ਹੈ, ਜੋ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਗੋਲਬਲ ਵਾਰਮਿੰਗ, ਜਲਵਾਯੂ ਤਬਦੀਲੀਆਂ ਅਤੇ ਅਲ-ਨੀਨੋ ਦਾ ਪ੍ਰਭਾਵ ਵੀ ਦੇਖਣ ਨੂੰ ਮਿਲ ਰਿਹਾ ਹੈ। ਅਲ-ਨੀਨੋ ਦੌਰਾਨ ਪ੍ਰਸ਼ਾਂਤ ਮਹਾਸਾਗਰ ਦਾ ਪਾਣੀ ਲੋੜ ਨਾਲੋਂ ਵੱਧ ਗਰਮ ਹੋ ਜਾਂਦਾ ਹੈ, ਇਸ ਨਾਲ ਸਮੁੱਚੇ ਸੰਸਾਰ ਵਿੱਚ ਹਵਾਵਾਂ ਦਾ ਵਹਾਅ ਬਦਲ ਜਾਂਦਾ ਹੈ। ਇਸ ਨਾਲ ਜਦੋਂ ਮੀਂਹ ਪੈਣ ਦਾ ਸਮਾਂ ਹੁੰਦਾ ਹੈ ਉਦੋਂ ਤੇਜ਼ ਗਰਮੀ ਪੈਂਦੀ ਹੈ, ਜਿਹੜੀ ਸਹਿਣੀ ਬੜੀ ਔਖੀ ਹੁੰਦੀ ਹੈ।ਸੰਤ ਸੀਚੇਵਾਲ ਨੇ ਕਿਹਾ ਕਿ ਅੱਤ ਦੀ ਗਰਮੀ ਤੋਂ ਬਚਣ ਲਈ ਪਾਣੀ ਜ਼ਿਆਦਾ ਪੀਣਾ ਚਾਹੀਦਾ ਹੈ ਤੇ ਬਿਨ੍ਹਾਂ ਕਾਰਨ ਘਰੋਂ ਬਾਹਰ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਬਦਲ ਰਿਹਾ ਮੌਸਮ ਸਾਡੇ ਚੌਗਿਰਦੇ ਲਈ ਖਤਰਨਾਕ ਹੈ।ਜਿਹੜੇ ਕਵੀਆਂ ਨੇ ਅੱਜ ਕਵੀ ਦਰਬਾਰ ਵਿੱਚ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ, ਉਨ੍ਹਾਂ ਵਿੱਚ ਪ੍ਰੋ: ਰਾਮ ਮੂਰਤੀ, ਸੰਤ ਸਿੰਘ ਸੰਧੂ, ਮੁਖਤਿਆਰ ਸਿੰਘ ਚੰਦੀ, ਬੀਬਾ ਬਲਵੰਤ, ਡਾ: ਸਤਬੀਰ ਸਿੰਘ ਸ਼ਾਂਤ, ਸੁਖਜਿੰਦਰ ਕੌਰ, ਲਾਡੀ ਭੁੱਲਰ, ਜੋਗਿੰਦਰ ਸਿੰਘ ਉਮਰਾਨੰਗਲ, ਹਜ਼ਾਰਾ ਸਿੰਘ, ਗਿੱਲ, ਲਾਲੀ ਕਰਤਾਰਪੁਰੀ, ਦੀਸ਼ ਦਬੁਰਜ਼ੀ, ਸੁਰਜੀਤ ਸਾਜਨ, ਲਾਡੀ ਲਾਹੌਰੀ, ਗਿਆਨ ਸਿੰਘ ਮਲਸੀਆ, ਬਾਬਾ ਬਲਦੇਵ ਕ੍ਰਿਸ਼ਨ ਸਿੰਘ ਜੀ ਸਮੇਤ ਹੋਰ ਕਵੀ ਸ਼ਾਮਲ ਸਨ। ਸੰਤ ਸੁਖਜੀਤ ਸਿੰਘ ਜੀ ਜਿੱਥੇ ਮੰਚ ਦਾ ਸੰਚਾਲਨ ਕੀਤਾ, ਉਥੇ ਕਵੀ ਦਰਬਾਰ ਦੀ ਸਮਾਪਤੀ ਆਪਣੀ ਮੌਲਿਕ ਰਚਨਾ ਨਾਲ ਕੀਤੀ।*ਬਾਕਸ ਆਈਟਿਮ*ਨਿਰਮਲ ਕੁਟੀਆ ਸੀਚੇਵਾਲ ਅੱਜ ਆਉਣਗੇ ਮੁੱਖ ਮੰਤਰੀ ਪੰਜਾਬਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਨਤਮਸਤਕ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਿਰਮਲ ਕੁਟੀਆ ਸੀਚੇਵਾਲ 28 ਮਈ ਨੂੰ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਐਸਐਸਪੀ ਸ਼੍ਰੀ ਹਰਵਿੰਦਰ ਸਿੰਘ ਵਿਰਕ ਅਤੇ ਐਸਡੀਐਮ ਸ਼ਾਹਕੋਟ ਆਦਿਤਿਆ ਗੁਪਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਰਹੇ। ਮੁੱਖ ਮੰਤਰੀ ਪੰਜਾਬ ਸੰਤ ਅਵਤਾਰ ਸਿੰਘ ਜੀ ਦੇ ਬਰਸੀ ਸਮਾਗਮਾਂ ਵਿੱਚ ਪਹਿਲਾਂ ਵੀ ਦੋ ਵਾਰ ਸ਼ਾਮਲ ਹੋ ਚੁੱਕੇ ਹਨ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


