ਰਾਏਕੋਟ, ਲੁਧਿਆਣਾ, 30 ਮਈ:ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ਼੍ਰੀ ਐਵਾਰਡੀ) ਨੇ ਸ਼ਨੀਵਾਰ ਨੂੰ ਗੁਰਦੁਆਰਾ ਸਿੱਧਸਰ, ਪਿੰਡ ਭੈਣੀ ਬੜਿੰਗਾਂ, (ਰਾਏਕੋਟ) ਵਿਖੇ ‘ਖੁੱਲੀ ਸੁਣਵਾਈ ਕੈਂਪ’ ਵਿੱਚ ਸ਼ਿਰਕਤ ਕਰਦਿਆਂ ਕੀਤਾ। ਇਸ ‘ਖੁੱਲੀ ਸੁਣਵਾਈ ਕੈਂਪ’ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਪੰਚਾਂ- ਸਰਪੰਚਾਂ ਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਅਤੇ ਜ਼ਿਲ੍ਹਾ ਲੁਧਿਆਣਾ ਅਤੇ ਹੋਰ ਜ਼ਿਲਿਆਂ ਤੋਂ ਆਏ ਵਸਨੀਕਾਂ ਨੇ ਸ਼ਮੂਲੀਅਤ ਕੀਤੀ।’ਖੁੱਲੀ ਸੁਣਵਾਈ ਕੈਂਪ’ ਦੀ ਪ੍ਰਧਾਨਗੀ ਕਰਦਿਆਂ ਸ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਜ਼ਮਾ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਨੇ ਪ੍ਰਸ਼ਾਸ਼ਨ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਹੁਣ ਤੱਕ ਕੀਤੇ ਗਏ ਕਾਰਜਾਂ ਦੀ ਜਿੱਥੇ ਸਮੀਖਿਆ ਕੀਤੀ, ਉੁਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਮਨੁੱਖੀ ਅਧਿਕਾਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਲਏ।ਸ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਇਜ਼ਰੀ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 10 ਤੋਂ 12 ਵਿਅਕਤੀਆਂ ਦਾ ਕੋਰ ਗਰੁੱਪ ਬਣਾਇਆ ਗਿਆ ਹੈ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।ਸ੍ਰੀ ਸ਼ੰਟੀ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਿਛਲੇ ਸਮੇਂ ਦੌਰਾਨ ਐਡਵਾਈਜਰੀ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਲਾਸ਼ ਨੂੰ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿੱਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ। ਸਿਹਤ ਸੇਵਾਵਾਂ ਸਬੰਧੀ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜਾਰੀ ਐਡਵਾਈਜਰੀ ਦੇ ਬੋਰਡ ਹਸਪਤਾਲਾਂ ਵਿੱਚ ਲਗਵਾਉਣੇ ਹੋਣਗੇ। ਉਨ੍ਹਾਂ ਹਸਪਤਾਲਾਂ ਵਿੱਚ ਸਾਫ਼ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਕਿਹਾ ਗਿਆ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਠੇਕੇਦਾਰਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ, ਕੱਪੜੇ, ਮਾਸਕ ਤੇ ਬੀਮਾ ਮੁਹੱਈਆ ਕਰਵਾਏਗਾ।ਉਨ੍ਹਾਂ ਕਿਹਾ ਕਿ ਐਬੂਲੈਂਸ ਨੂੰ ਰਸਤਾ ਦੇਣ ਲਈ ਤੀਜੀ ਐਡਵਾਈਜਰੀ ਜਾਰੀ ਕੀਤੀ ਗਈ ਹੈ ਕਿ ਜਿਹੜੇ ਵੱਡੇ ਸ਼ਹਿਰਾਂ ਵਿੱਚ ਰਸ਼ ਹੈ ਜਿਨ੍ਹਾਂ ਵਿੱਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਮੋਹਾਲੀ ਅਤੇ ਚੰਡੀਗੜ੍ਹ ਸ਼ਾਮਲ ਹਨ ਉਥੇ ਅਸੀਂ ਪਾਇਲਟ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਪਾਇਲਟ ਐਬੂਲੈਂਸ ਅੱਗੇ ਲੱਗ ਕੇ ਸਬੰਧਤ ਹਸਪਤਾਲ ਵਿੱਚ ਛੱਡ ਕੇ ਆਵੇਗੀ ਤਾਂ ਜੋ ਮਰੀਜ਼ ਦੀ ਜਾਨ ਬਚਾਈ ਜਾ ਸਕੇ।ਸ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਵਟਸਐੱਪ ਨੰਬਰ 9855475547 ਜਾਂ https://www.pshrc.net/ ਵੈੱਬਸਾਈਟ ਤੇ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।ਇਸ ਮੌਕੇ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ ਨੂੰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਜ਼ਿਲ੍ਹਾ ਭਰ ਤੋਂ ਆਏ ਵਸਨੀਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਵੀ ਦੱਸੀਆਂ ਗਈਆਂ, ਜਿਨ੍ਹਾਂ ਨੂੰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵਲੋਂ ਹੱਲ ਕਰਨ ਦਾ ਯਕੀਨ ਦਿਵਾਇਆ ਗਿਆ। ਇਹਨਾਂ ਵਿੱਚੋਂ ਕੁਝ ਵਸਨੀਕਾਂ ਨੂੰ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਚੰਡੀਗੜ੍ਹ ਵਿਖੇ ਆਪਣੇ ਦਫਤਰ ਆ ਕੇ ਲਿਖਤੀ ਸਿਕਾਇਤ ਦੇਣ ਲਈ ਵੀ ਕਿਹਾ ਗਿਆ ਤਾਂ ਉਨ੍ਹਾਂ ਦੀਆਂ ਮੁਸਕਲਾਂ ਦਾ ਜਲਦ ਨਿਪਟਾਰਾ ਕੀਤਾ ਜਾ ਸਕੇ।ਇਸ ਤੋਂ ਬਾਅਦ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ ਨੇ ਰਾਏਕੋਟ ਦੇ ਇੱਕ ਨਿੱਜੀ ਹੋਟਲ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਰੋਜਾਨਾ 500 ਸ਼ਿਕਾਇਤਾਂ ਆਉਂਦੀਆਂ ਹਨ। ਇਸ ਲਈ ਪੰਜਾਬ ਦੇ 23 ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੇ ਮੈਂਬਰ ਬਣਾਏ ਗਏ ਹਨ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਲੈ ਕੇ ਭਟਕਣਾ ਨਾ ਪਵੇ। ਉਹਨਾਂ ਕਿਹਾ ਕਿ ਹੁਣ ਲੋਕਾਂ ਵਿੱਚ ਵੀ ਬਹੁਤ ਜਿਆਦਾ ਜਾਗਰੂਕਤਾ ਹੈ ਅਤੇ ਲੋਕ ਸਮਾਜ ਸੇਵਾ ਦੇ ਕੰਮਾਂ ਲਈ ਵੀ ਅੱਗੇ ਆ ਰਹੇ ਹਨ। ਉਹਨਾਂ ਕਿਹਾ ਕਿ ਹੁਣ ਅਸੀਂ ਨਵਾਂ ਕੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਫੜਨ ਲਈ ਸਾਡੀ ਟੀਮ ਕੰਮ ਕਰੇਗੀ। ਜਿਹੜੇ ਵੀ ਲੋਕ ਅਜਿਹੇ ਗਲਤ ਅਨਸਰਾਂ ਨੂੰ ਸਹਾਰਾ ਦਿੰਦੇ ਹਨ ਉਹ ਪ੍ਰਸ਼ਾਸਨਿਕ ਜਾਂ ਸਮਾਜਿਕ ਕੋਈ ਵੀ ਹੋਵੇ, ਬਖਸ਼ਿਆ ਨਹੀਂ ਜਾਵੇਗਾ। ਸ. ਸ਼ੰਟੀ ਨੇ ਦੱਸਿਆ ਕਿ ਇੱਕ ਹੋਰ ਨਵੇਂ ਕੰਮ ਤਹਿਤ ਪੰਜਾਬ ਵਿੱਚ ਵੀਜ਼ਾ ਇਮੀਗ੍ਰੇਸ਼ਨ ਦੀਆਂ ਬਹੁਤ ਸਾਰੀਆਂ ਦੁਕਾਨਾਂ ਖੁੱਲੀਆਂ ਹੋਈਆਂ ਹਨ। ਉਹਨਾਂ ਨੇ ਲੋਕਾਂ ਦਾ ਅਰਬਾਂ ਰੁਪਇਆ ਲੁੱਟ ਲਿਆ ਹੈ ਅਤੇ ਨਾ ਲੋਕਾਂ ਨੂੰ ਵੀਜ਼ਾ ਮਿਲਿਆ ਹੈ। ਅਸੀਂ ਅਜਿਹੇ ਇਮੀਗ੍ਰੇਸ਼ਨ ਦੀਆਂ ਲਿਸਟਾਂ ਮੰਗਵਾ ਲਈਆਂ ਹਨ ਕਿ ਕਿਹੜੇ ਏਜੰਟ ਰਜਿਸਟਰ ਹਨ ਅਤੇ ਕਿਹੜੇ ਜਾਅਲੀ ਕੰਮ ਕਰ ਰਹੇ ਹਨ। ਜਿਹੜੇ ਲੋਕਾਂ ਨਾਲ ਧੋਖਾ ਹੋਇਆ ਹੈ ਕਰੀਬ 450 ਅਰਜੀਆਂ ਸਾਡੇ ਕੋਲ ਆ ਚੁੱਕੀਆਂ ਹਨ। ਇਸ ਵਿੱਚ ਵੱਡੇ ਪੱਧਰ ਉੱਤੇ ਧੋਖਾ ਖਾਣ ਵਾਲੇ ਲੋਕਾਂ ਦੀਆਂ ਅਰਜੀਆਂ ਆਈਆਂ ਹਨ। ਇਸ ਸਾਰੇ ਕੰਮ ‘ਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਕਾਰਵਾਈ ਕਰ ਰਿਹਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਏਕੋਟ ਖੁਸ਼ਪ੍ਰੀਤ ਸਿੰਘ, ਡੀ.ਐਸ.ਪੀ ਰਾਏਕੋਟ ਮੁਰਾਦ ਜਸਵੀਰ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਸਹਾਇਕ ਸਿਵਲ ਸਰਜਨ ਵਿਵੇਕ ਕਟਾਰੀਆ, ਮੈਂਬਰ ਮਨੁੱਖੀ ਅਧਿਕਾਰ ਕੋਰ ਕਮੇਟੀ, ਚੰਡੀਗੜ੍ਹ ਸ੍ਰੀ ਦੀਪਕ ਸਿੰਗਲਾ, ਜ਼ਿਲ੍ਹਾ ਲੁਧਿਆਣਾ ਦੇ ਕੋਰ ਕਮੇਟੀ ਮੈਂਬਰ ਮਨਜਿੰਦਰ ਸਿੰਘ ਕਲੇਰ, ਪ੍ਰਿਤਪਾਲ ਸਿੰਘ ਸੇਖੋ ਅਤੇ ਸਰਪੰਚ ਭੈਣੀ ਬੜਿੰਗਾ ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ, ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
Trending
- ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ: ਜਤਿੰਦਰ ਸਿੰਘ ਸ਼ੰਟੀ
- *ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਦੇ ਜ਼ਿਲ੍ਹਾ ਦਫ਼ਤਰ ਖੋਲ੍ਹਣ ਲਈ ਡੀ.ਸੀ ਦਫ਼ਤਰਾਂ ਵਿੱਚ ਜਗ੍ਹਾ ਲਈ ਜਾਵੇਗੀ : ਪਦਮਸ਼੍ਰੀ ਐਵਾਰਡੀ ਜਤਿੰਦਰ ਸਿੰਘ ਸ਼ੰਟੀ
- ਬੀ.ਐਲ.ਓ. ਲੁਧਿਆਣਾ ਦੇ ਸਾਰੇ ਪੋਲਿੰਗ ਬੂਥਾਂ ‘ਤੇ 7 ਜੂਨ ਨੂੰ ਲਗਾਉਣਗੇ ਵਿਸ਼ੇਸ਼ ਕੈਂਪ
- ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਹੜ੍ਹ ਸੁਰੱਖਿਆ ਉਪਰਾਲਿਆਂ ’ਚ ਲਿਆਂਦੀ ਤੇਜ਼ੀ
- ਮੈਗਾ ਪੀ.ਟੀ.ਐਮ. ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਮਜ਼ਬੂਤ ਕੀਤਾ ਆਪਸੀ ਤਾਲਮੇਲ – ਵਿਧਾਇਕ ਅਸ਼ੋਕ ਪਰਾਸ਼ਰ ਪੱਪੀ
- Magyar online kaszinóban – regisztráció, bónuszok, fizetés és biztonság
- ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ ਗਿਣਤੀ ਪ੍ਰਕਿਰਿਆ : ਜ਼ਿਲ੍ਹਾ ਚੋਣ ਅਫ਼ਸਰ
- *ਮੀਡੀਆ ਲਈ ਗਿਣਤੀ ਕੇਂਦਰਾਂ ਕਵਰੇਜ ਸੰਬੰਧੀ ਵਿਸ਼ੇਸ਼ ਸੂਚਨਾ


