ਜਲੰਧਰ, 1 ਜੂਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇਕ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦਿਆਂ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਟਰੇਡਰਸ ਕਮਿਸ਼ਨ ਵੱਲੋਂ ਉਠਾਈਆਂ ਗਈਆਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਢੁੱਕਵੇਂ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਗੰਭੀਰ ਯਤਨ ਕੀਤੇ ਜਾ ਰਹੇ ਹਨ ਅਤੇ ਹਰ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ, ਤਾਂ ਜੋ ਸਬੰਧਤ ਵਿਭਾਗਾਂ ਰਾਹੀਂ ਮੁਸ਼ਕਲਾਂ ਦਾ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ।ਮੀਟਿੰਗ ਦੌਰਾਨ ਸ਼੍ਰੀ ਵਾਲੀਆ ਨੇ ਹਲਕਾ ਵਾਈਜ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਯੋਗ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਵੱਲੋਂ ਉਠਾਈਆਂ ਮੁਸ਼ਕਲਾਂ ਦਾ ਸਮੇਂ-ਸਿਰ ਢੁੱਕਵਾਂ ਹੱਲ ਕਰਨ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਲੰਬਿਤ ਮਾਮਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਇਕ ਟੀਮ ਦੇ ਤੌਰ ‘ਤੇ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਸੁਰੱਖਿਆ ਵਿਵਸਥਾ ਕਾਇਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਸਮੂਹ ਐਸ.ਡੀ.ਐਮਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰ ਪਾਲ ਸਿੰਘ ਮਨੋਚਾ ਤੇ ਇੰਦਰਵੰਸ਼ ਸਿੰਘ ਚੱਢਾ ਤੋਂ ਇਲਾਵਾ ਕਮਿਸ਼ਨ ਦੇ ਹੋਰ ਨੁਮਾਇੰਦੇ ਨਵਨੀਤ ਜੁਨੇਜਾ, ਸੁਮਿਤ ਸ਼ਰਮਾ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਅਜੈ ਵਰਮਾ ਸ਼ਾਮਲ ਵੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


