ਲੁਧਿਆਣਾ, 03 ਜੂਨ (– ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ), ਫੋਕਲ ਪੁਆਇੰਟ, ਫੇਜ-5, ਲੁਧਿਆਣਾ ਵਿਖੇ ਭਲਕੇ 04 ਜੂਨ (ਵੀਰਵਾਰ) ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 09 ਵਜੇ ਤੋਂ ਦੁਪਹਿਰ 04 ਵਜੇ ਤੱਕ ਹੋਵੇਗਾ ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੋਵੇ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ ਫੋਟੋ ਸਟੈਟ ਕਾਪੀਆਂ ਲੈ ਕੇ ਆਉਣੀਆਂ ਲਾਜਮੀ ਹਨ। ਉਹਨਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ dbeeludhiana@gmail.com ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਵੀ.ਐਸ.ਐਸ.ਐਲ. ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
- ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
- ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਈਸੜੂ ਪਹੁੰਚ ਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
- ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧ ਮੁਕੰਮਲ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਪੀਆ
- ਜਿਲ੍ਹਾ ਕਚਿਹਰੀਆਂ, ਲੁਧਿਆਣਾ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ।
- ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ


