ਜਲੰਧਰ, 6 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਜੂਨ (ਐਤਵਾਰ) ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਸ਼੍ਰੀ ਵਾਲੀਆ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਵੋਟਰਾਂ ਦੀ ਸੁਵਿਧਾ ਲਈ ਕੈਂਪ ਦੌਰਾਨ ਆਪਣੇ ਬੂਥਾਂ ‘ਤੇ ਮੌਜੂਦ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਬੂਥ ਪੱਧਰੀ ਕੈਂਪਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਵੋਟਰਾਂ ਦੀ 2003 ਦੀ ਸੂਚੀ ਨਾਲ ਮੈਪਿੰਗ ਵਿੱਚ ਸਹਾਇਤਾ ਕਰਨਗੇ ਅਤੇ ਸਭ ਤੋਂ ਵੱਧ ਮੈਪਿੰਗ ਕਰਨ ਵਾਲੇ ਬੀ.ਐਲ.ਓਜ਼ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਮੈਪਿੰਗ ਦੀ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ। ਉਨ੍ਹਾਂ ਆਮ ਵੋਟਰਾਂ, ਜਿਨ੍ਹਾਂ ਨੇ ਅਜੇ ਤੱਕ ਪ੍ਰੀ-ਐਸ.ਆਈ.ਆਰ. ਤਹਿਤ ਚੱਲ ਰਹੀ ਵੋਟਰ ਮੈਪਿੰਗ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ, ਨੂੰ ਅਪੀਲ ਕਰਦਿਆਂ ਕਿਹਾ ਕਿ 7 ਜੂਨ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਬੀ.ਐਲ.ਓਜ਼ ਰਾਹੀਂ ਆਪਣੀ ਮੈਪਿੰਗ ਜ਼ਰੂਰ ਕਰਵਾਉਣ।ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼.) ਨੂੰ ਵੀ ਇਨ੍ਹਾਂ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


