ਖੰਨਾ, ਲੁਧਿਆਣਾ 23 ਜੂਨ: ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕਸਣ ਲਈ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ ਅਹਿਮ ਅਤੇ ਲੋਕ ਹਿੱਤ ਵਿੱਚ ਫੈਸਲਾ ਲਿਆ ਗਿਆ ਹੈ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਪੁਲਿਸ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਾਲੀਆਂ ਫਿਲਮਾਂ, ਗੈਰ-ਕਾਨੂੰਨੀ ਜਾਲੀਆਂ, ਹੂਟਰਾਂ ਅਤੇ ਲਾਲ ਬੱਤੀਆਂ ਵਾਲੇ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਐਸ.ਐਸ.ਪੀ ਦੇ ਇਹ ਹੁਕਮ ਸਰਕਾਰੀ ਅਫਸਰਾਂ ਤੇ ਮੁਲਾਜ਼ਮਾਂ ਲਈ ਵੀ ਲਾਗੂ ਹੋਣਗੇ ਅਤੇ ਜੇਕਰ ਕਿਸੇ ਨੇ ਵੀ ਉਲੰਘਣਾ ਕੀਤੀ ਤਾਂ ਉਸ ਖਿਲਾਫ ਕਾਰਵਾਈ ਹੋਵੇਗੀ।ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਮੇਂ ਵਿੱਚ ਕਈ ਸ਼ਰਾਰਤੀ ਅਨਸਰ ਵਾਹਨਾਂ ‘ਤੇ ਕਾਲੀਆਂ ਫਿਲਮਾਂ ਅਤੇ ਜਾਲੀਆਂ ਲਗਾ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਹਨ। ਇਸ ਨਾਲ ਨਾ ਸਿਰਫ਼ ਜਾਂਚ ਏਜੰਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਆਮ ਲੋਕਾਂ ਦੀ ਸੁਰੱਖਿਆ ਵੀ ਪ੍ਰਭਾਵਿਤ ਹੁੰਦੀ ਹੈ। ਇਸਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਪੂਰੇ ਜ਼ਿਲ੍ਹੇ ਵਿੱਚ ਸਖ਼ਤ ਨਿਗਰਾਨੀ ਦੇ ਨਿਰਦੇਸ਼ ਦਿੱਤੇ ਹਨ।ਖਾਸ ਗੱਲ ਇਹ ਹੈ ਕਿ ਐਸ.ਐਸ.ਪੀ ਨੇ ਸਿਰਫ਼ ਆਮ ਲੋਕਾਂ ਲਈ ਹੀ ਨਹੀਂ, ਸਗੋਂ ਪੁਲਿਸ ਅਤੇ ਹੋਰ ਸਰਕਾਰੀ ਅਧਿਕਾਰੀਆਂ ਲਈ ਵੀ ਇੱਕ ਸਮਾਨ ਨਿਯਮ ਲਾਗੂ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸਰਕਾਰੀ ਗੱਡੀ ‘ਤੇ ਕਾਲੀ ਫਿਲਮ ਜਾਂ ਗੈਰ-ਕਾਨੂੰਨੀ ਜਾਲੀ ਨਹੀਂ ਹੋਣੀ ਚਾਹੀਦੀ। ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਸਰਕਾਰੀ ਗੱਡੀ ਵਿੱਚ ਅਜਿਹੀ ਉਲੰਘਣਾ ਪਾਈ ਗਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਫੈਸਲੇ ਨੂੰ ਲੋਕਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸਨ ਦੀ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ।ਐਸ.ਐਸ.ਪੀ ਨੇ ਸਾਰੇ ਥਾਣਾ ਮੁਖੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਮੋਬਾਈਲ ਨਾਕਾਬੰਦੀਆਂ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਕਾਲੀਆਂ ਫਿਲਮਾਂ, ਗੈਰ-ਕਾਨੂੰਨੀ ਜਾਲੀਆਂ, ਹੂਟਰਾਂ ਅਤੇ ਲਾਲ ਬੱਤੀਆਂ ਵਾਲੇ ਵਾਹਨਾਂ ਦੀ ਜਾਂਚ ਕਰਕੇ ਮੋਟਰ ਵਹੀਕਲ ਐਕਟ ਤਹਿਤ ਵੱਧ ਤੋਂ ਵੱਧ ਚਲਾਨ ਕਰਨ ਅਤੇ ਲੋੜ ਪੈਣ ‘ਤੇ ਵਾਹਨਾਂ ਨੂੰ ਇੰਪਾਊਂਡ ਕਰਨ ਲਈ ਕਿਹਾ ਗਿਆ ਹੈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ 16 ਤੋਂ 22 ਜੂਨ ਤੱਕ ਖੰਨਾ ਟਰੈਫਿਕ ਪੁਲਿਸ ਵੱਲੋਂ ਕਾਲੀਆਂ ਫਿਲਮਾਂ ਤੇ ਜਾਲੀਆਂ ਲਾਉਣ ਦੇ 85 ਚਾਲਾਨ ਕੀਤੇ ਗਏ। ਪੁਲਿਸ ਦੀਆਂ ਗੱਡੀਆਂ ਵਾਂਗੂੰ ਆਪਣੇ ਵਹੀਕਲਾਂ ਉਪਰ ਲਾਲ-ਨੀਲੀ ਲਾਇਟ ਲਾਉਣ ਵਾਲੇ 4 ਵਹੀਕਲਾਂ ਦੇ ਚਾਲਾਨ ਕੀਤੇ ਗਏ। ਅੱਗੇ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਲੋਕਾਂ ਅਤੇ ਸਮਾਜਿਕ ਵਰਗਾਂ ਵੱਲੋਂ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਇਸ ਫੈਸਲੇ ਦੀ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਨਾਲ ਅਪਰਾਧਿਕ ਤੱਤਾਂ ‘ਤੇ ਨਕੇਲ ਕੱਸਣ ਵਿੱਚ ਮਦਦ ਮਿਲੇਗੀ ਅਤੇ ਆਮ ਲੋਕ ਆਪਣੇ ਆਪ ਨੂੰ ਵਧੇਰੇ ਸੁਰੱਖਿਅਤ ਮਹਿਸੂਸ ਕਰਨਗੇ।ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ ਲਈ ਜਾਣੇ ਜਾਂਦੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਲਿਆ ਗਿਆ ਇਹ ਫੈਸਲਾ ਨਾ ਸਿਰਫ਼ ਟਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ, ਸਗੋਂ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਦਾ ਇਹ ਕਦਮ ਇਹ ਸੰਦੇਸ਼ ਦਿੰਦਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


