ਜਲੰਧਰ, 28 ਜੂਨ: ਜ਼ਿਲ੍ਹੇ ਵਿੱਚ ਐਤਵਾਰ ਨੂੰ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਢਾਈ ਮਹੀਨੇ ਦੇ ਪੁੱਤਰ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤੀ ਗਈ।ਮਾਪਿਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕਰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਈਆਂ ਜਾਣ ਤਾਂ ਜੋ ਭਾਰਤ ਪੋਲੀਓ ਮੁਕਤ ਦੇਸ਼ ਬਣਿਆ ਰਹੇ। ਉਨ੍ਹਾਂ ਵਸਨੀਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੋਈ ਵੀ ਯੋਗ ਬੱਚਾ ਇਸ ਮੁਹਿੰਮ ਦੌਰਾਨ ਕਵਰ ਹੋਣ ਤੋਂ ਵਾਂਝਾ ਨਾ ਰਹਿ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ 2,203 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 2,107 ਹਾਊਸ ਟੂ ਹਾਊਸ ਟੀਮਾਂ, 66 ਮੋਬਾਈਲ ਟੀਮਾਂ ਅਤੇ 30 ਟਰਾਂਜ਼ਿਟ ਟੀਮਾਂ ਸ਼ਾਮਲ ਹਨ। ਇਹ ਟੀਮਾਂ ਪੰਜ ਸਾਲ ਤੋਂ ਘੱਟ ਉਮਰ ਦੇ 1,96,657 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲਗਭਗ 5,41,258 ਘਰ ਕਵਰ ਕਰਨ ਤੋਂ ਇਲਾਵਾ 715 ਉੱਚ-ਜੋਖਮ ਵਾਲੇ ਸਥਾਨਾਂ ਤੱਕ ਪਹੁੰਚ ਕਰਨਗੀਆਂ, ਜਿਨ੍ਹਾਂ ਵਿੱਚ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠੇ, ਉਦਯੋਗਿਕ ਖੇਤਰ, ਅਸਥਾਈ ਬਸਤੀਆਂ ਅਤੇ ਹੋਰ ਸੰਵੇਦਨਸ਼ੀਲ ਇਲਾਕੇ ਸ਼ਾਮਲ ਹਨ। ਇਸ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮੁਹਿੰਮ ਦੀ ਸਫ਼ਲਤਾ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਟੀਕਾਕਰਨ ਮੁਹਿੰਮ ਦੀ ਨੇੜਿਓਂ ਨਿਗਰਾਨੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ 267 ਸੁਪਰਵਾਈਜ਼ਰ ਵੀ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ ਪਹਿਲੇ ਦਿਨ ਨਿਰਧਾਰਤ ਬੂਥਾਂ ਤੋਂ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਮੁਹਿੰਮ ਦੇ ਬਾਕੀ ਦੋ ਦਿਨਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਿਮਰਨਜੀਤ ਕੌਰ, ਸਹਾਇਕ ਸਿਹਤ ਅਫ਼ਸਰ ਡਾ. ਮੀਰਾ, ਮੈਡੀਕਲ ਅਫ਼ਸਰ ਡਾ. ਆਦਿਤਿਆਪਾਲ, ਡੈਂਟਲ ਸਰਜਨ (ਪੀ.ਏ.ਪੀ.) ਡਾ. ਅਨੁਦੀਪ ਕੌਰ, ਡਿਪਟੀ ਐਮ.ਈ.ਆਈ.ਓਜ਼ ਅਸੀਮ ਸ਼ਰਮਾ ਅਤੇ ਰਵਿੰਦਰ ਜੱਸਲ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਮੋਨਿਕਾ, ਐਮ.ਪੀ.ਐਚ.ਡਬਲਯੂ (ਮਹਿਲਾ) ਕਲਪਨਾ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


