ਲੁਧਿਆਣਾ, 30 ਜੂਨ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਾਲਸਾ ਦੀ ਡਰੱਗ ਅਵੇਅਰਨੈਸ ਅਤੇ ਵੈਲਨੈੱਸ ਨੈਵੀਗੇਸ਼ਨ-ਇੱਕ ਨਸ਼ਾ ਮੁਕਤ ਭਾਰਤ ਸਕੀਮ ਤਹਿਤ ਵੱਖ-ਵੱਖ ਜਾਗਰੂਕਤਾ ਸੈਮੀਨਾਰ ਅਤੇ ਨਸ਼ਾ ਮੁਕਤੀ ਸਹੁੰ ਚੁੱਕ ਸਮਾਗਆਂ ਦਾ ਆਯੋਜਨ ਕੀਤਾ ਗਿਆ। ਜਾਗਰੂਕਤਾ ਸੈਮੀਨਾਰਾਂ ਦੌਰਾਨ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ, ਨਸ਼ਾ ਰੋਕਥਾਮ, ਇਲਾਜ ਅਤੇ ਪੁਨਰਵਾਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਐਕਟ, 1987 ਅਧੀਨ ਉਪਲਬਧ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ ਅਤੇ ਹੋਰ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਯੋਗ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।ਇਸ ਮੌਕੇ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ, ਜ਼ਨਾਨਾ ਜੇਲ੍ਹ ਅਤੇ ਆਬਜਰਵੇਸ਼ਨ ਹੋਮ ਵਿਖੇ ਮੌਜੂਦ ਬੰਦੀਆਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ ਗਈ। ਸਮੂਹ ਭਾਗੀਦਾਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ-ਮੁਕਤ ਪੰਜਾਬ ਅਤੇ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਲਈ ਆਪਣਾ ਸਰਗਰਮ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਤੋਂ ਇਲਾਵਾ ਜੀ.ਐੱਚ.ਜੀ. ਸਿਧਵਾਂ ਖੁਰਦ, ਲੁਧਿਆਣਾ ਦੇ ਵਿਦਿਆਰਥੀਆਂ ਲਈ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਪੈਰਾ-ਲੀਗਲ ਵਲੰਟੀਅਰਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਉਕਤ ਸਕੀਮ ਸਬੰਧੀ ਵੀਡੀਓ ਵੀ ਚਲਾਈ ਗਈ।ਅੰਤ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਇੱਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਕੰਮ ਕਰਨ।
Trending
- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫਾਰ ਇਕੁਐਲਿਟੀ’ ਮੈਰਾਥਨ ’ਚ 650 ਐਥਲੀਟਾਂ ਨੇ ਲਿਆ ਹਿੱਸਾ
- ਕਲੀਨ ਪੰਜਾਬ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ : ਮੋਹਿੰਦਰ ਭਗਤ
- ਲੁਧਿਆਣਾ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਸਫਾਈ ਅਭਿਆਨ ਚਲਾਇਆ ਗਿਆ
- ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਵਿੱਚ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਨ
- ਖੰਨਾ ਸ਼ਹਿਰ ਦੇ 33 ਵਾਰਡਾਂ ’ਚ ਕੂੜੇ ਦੇ ਸੰਵੇਦਨਸ਼ੀਲ ਸਥਾਨਾਂ ਦੀ ਹੋਵੇਗੀ ਵਿਸ਼ੇਸ਼ ਸਫਾਈ: ਐਸ.ਡੀ.ਐਮ ਸਵਾਤੀ ਟਿਵਾਣਾ
- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ


