ਖੰਨਾ, ਲੁਧਿਆਣਾ, 30 ਜੂਨ:ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਨੇ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 53 ਐਨ.ਡੀ.ਪੀ.ਐਸ. ਮਾਮਲਿਆਂ ਨਾਲ ਸਬੰਧਤ ਜ਼ਬਤ ਕੀਤੀ ਗਈ ਨਸ਼ੀਲੀ ਸਮੱਗਰੀ ਦਾ ਸਰਕਾਰੀ ਇਨਸੀਨੇਟਰ, ਪੁਲਿਸ ਚੌਕੀ ਈਸ਼ਵਰ ਨਗਰ, ਫੋਕਲ ਪੁਆਇੰਟ ਲੁਧਿਆਣਾ ਵਿਖੇ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਗਿਆ। ਨਸ਼ਟ ਕੀਤੀ ਗਈ ਕੇਸ ਪ੍ਰਾਪਰਟੀ ਵਿੱਚ 10 ਕਿਲੋ ਭੁੱਕੀ, 3 ਕਿਲੋ 300 ਗ੍ਰਾਮ ਗਾਂਜਾ, 1 ਕਿਲੋ 50 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ ਅਤੇ 49 ਖਾਲੀ ਕੱਪੜੇ ਦੇ ਥੈਲੇ ਸ਼ਾਮਲ ਸਨ। ਇਹ ਸਾਰਾ ਸਾਮਾਨ ਵੱਖ-ਵੱਖ ਐਨ.ਡੀ.ਪੀ.ਐਸ. ਕੇਸਾਂ ਦੌਰਾਨ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਸੀ।ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਦੀ ਪਹਿਲੀ ਤਰਜੀਹ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਦਾ ਸਮੇਂ ਸਿਰ ਕਾਨੂੰਨੀ ਢੰਗ ਨਾਲ ਨਿਪਟਾਰਾ ਕਰਨਾ ਵੀ ਪੁਲਿਸ ਦੀ ਜ਼ਿੰਮੇਵਾਰੀ ਹੈ, ਤਾਂ ਜੋ ਇਨ੍ਹਾਂ ਦੀ ਮੁੜ ਵਰਤੋਂ ਦੀ ਕੋਈ ਸੰਭਾਵਨਾ ਨਾ ਰਹੇ। ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਨੀਤੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਲਾਗੂ ਕਰ ਰਹੀ ਹੈ। ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਆਮ ਲੋਕਾਂ ਨੂੰ ਵੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਖੰਨਾ ਪੁਲਿਸ ਦੀ ਇਹ ਕਾਰਵਾਈ ਇੱਕ ਵਾਰ ਫਿਰ ਦਰਸਾਉਂਦੀ ਹੈ ਕਿ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਨਸ਼ਾ ਤਸਕਰਾਂ ਵਿੱਚ ਡਰ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ।
Trending
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ
- ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ ਪੈਣ ‘ਤੇ ਲਗਾਓ ਵਾਤਾਵਰਣ ਮੁਆਵਜ਼ਾ: ਐਮ.ਪੀ ਸੰਤ ਸੀਚੇਵਾਲ
- ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਤੇ ਮਨੀਸ਼ ਸਿਸੋਦੀਆ ਨੇ ਲੁਧਿਆਣਾ ਦੇ ਛਾਉਣੀ ਮੁਹੱਲਾ ਵਿੱਚ ਸਨਾਤਨ ਭਵਨ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ
- ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਦੀ ਵੱਡੀ ਕਾਰਵਾਈ, 53 ਐਨ.ਡੀ.ਪੀ.ਐਸ. ਕੇਸਾਂ ਦੀ ਨਸ਼ੀਲੀ ਸਮੱਗਰੀ ਕੀਤੀ ਨਸ਼ਟ


