ਜਲੰਧਰ, 6 ਅਗਸਤ : ਯੁਵਕ ਸੇਵਾਵਾਂ ਵਿਭਾਗ, ਜਲੰਧਰ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਲਾਇਲਪੁਰ ਖਾਲਸਾ ਕਾਲਜ ਦੇ ਖੇਡ ਮੈਦਾਨ ਵਿੱਚ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਮੈਰਾਥਨ ਕਰਵਾਈ ਗਈ।
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਜਲੰਧਰ ਰਵੀ ਦਾਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਐੱਚ.ਆਈ.ਵੀ./ਏਡਜ਼ ਵਰਗੀ ਬਿਮਾਰੀ ਅਤੇ ਨਸ਼ੇ ਦੀ ਸਮੱਸਿਆ ਪ੍ਰਤੀ ਜਾਗਰੂਕ ਕਰਨਾ ਸੀ। ਉਨ੍ਹਾਂ ਦੱਸਿਆ ਕਿ ਇਸ 5 ਕਿਲੋਮੀਟਰ ਮੈਰਾਥਨ ਵਿੱਚ ਜਲੰਧਰ ਦੇ ਵੱਖ-ਵੱਖ ਕਾਲਜਾਂ ਦੇ ਕੁੱਲ 25 ਲੜਕੇ ਅਤੇ 25 ਲੜਕੀਆਂ (ਅਥਲੀਟਾਂ) ਨੇ ਭਾਗ ਲਿਆ।
ਦੌੜ ਦੌਰਾਨ ਲੜਕਿਆਂ ਦੇ ਵਰਗ ਵਿੱਚ ਪਰਮਿੰਦਰ ਸਿੰਘ (ਲਾਇਲਪੁਰ ਖਾਲਸਾ ਕਾਲਜ ਜਲੰਧਰ) ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਕੁੰਦਨ ਕੁਮਾਰ ਤੇ ਸਪਨਦੀਪ ਸਿੰਘ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਵਰਗ ਵਿੱਚ ਕੇ.ਐਮ.ਵੀ. ਕਾਲਜ ਦੀ ਵੰਦਨਾ ਕੁਮਾਰੀ ਪਹਿਲੇ ਸਥਾਨ ’ਤੇ ਰਹੀ ਅਤੇ ਲਾਇਲਪੁਰ ਖਾਲਸਾ ਕਾਲਜ ਦੀ ਨਵਨੀਤ ਕੌਰ ਅਤੇ ਸਾਇਨਾ ਨੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦੇ ਜਲਦ ਹੀ ਰਾਜ ਪੱਧਰ ‘ਤੇ ਮੁਕਾਬਲੇ ਕਰਵਾਏ ਜਾਣਗੇ।
ਇਸ ਦੌਰਾਨ ਐਚ.ਆਈ.ਵੀ./ਏਡਜ਼ ਸਬੰਧੀ ਜਾਗਰੂਕਤਾ ਲੈਕਚਰ ਵੀ ਕਰਵਾਇਆ ਗਿਆ।
ਪ੍ਰੋਗਰਾਮ ਦੌਰਾਨ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਨੇ ਸਰਗਰਮੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ।
Trending
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*
- ਲਾਲ ਚੰਦ ਕਟਾਰੂ ਚੱਕ ਅਤੇ ਬਰਿੰਦਰ ਕੁਮਾਰ ਗੋਇਲ ਵਲੋਂ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
- ਪੀ.ਐਮ. ਸ਼੍ਰੀ ਸਕੀਮ ਤਹਿਤ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਨੇ ਸਮਰਾਲਾ ਅਤੇ ਮਾਛੀਵਾੜਾ ਦੇ ਸਰਕਾਰੀ ਸਕੂਲਾਂ ਦਾ ਕੀਤਾ ਨਿਰੀਖਣ
- ਦੌਰਾਨ ਵੱਖ ਵੱਖ ਪਿੰਡਾਂ ਨੂੰ ਗਰਾਂਟਾਂ ਅਤੇ ਕੱਚੇ ਮਕਾਨਾਂ ਦੇ ਵੰਡੇ ਗਏ ਚੈੱਕ


