ਜਲੰਧਰ, 25 ਅਗਸਤ
ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਕਰਵਾਏ ਜਾ ਰਹੇ 10 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਨਜ਼ੂਰ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਹਨਾਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ।
ਰੰਗਲਾ ਪੰਜਾਬ ਵਿਕਾਸ ਸਕੀਮ ਨੂੰ ਇਕ ਵਿਲੱਖਣ ਪਹਿਲਕਦਮੀ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ ਕਰਨ ਅਤੇ ਨਾਗਰਿਕ ਸੇਵਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸ੍ਰੀ ਭਗਤ ਨੇ ਦੱਸਿਆ ਕਿ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਨੂੰ ਇਸ ਸਕੀਮ ਤਹਿਤ ਵੱਖ-ਵੱਖ ਪ੍ਰੋਜੈਕਟਾਂ ਲਈ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੇ ਫੰਡਜ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਕਾਰੀਆਂ ਨੂੰ ਕੰਮ ਦੀ ਉੱਚ ਗੁਣਵੱਤਾ ਮਿਆਰਾਂ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਦੇਰੀ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਤੋਂ ਇਲਾਵਾ ਪ੍ਰਵਾਨ ਪ੍ਰੋਜੈਕਟ ਵਿਧਾਨਸਭਾ ਹਲਕੇ ਵਿੱਚ ਬੁਨਿਆਦੀ ਢਾਂਚੇ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਨੇਕਾਂ ਵਿਕਾਸ ਸਕੀਮਾਂ ਤੇ ਪ੍ਰੋਜੈਕਟਾਂ ਦੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਜਨਤਕ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਮਾਜ ਦੇ ਹਰ ਵਰਗ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਬਿਹਤਰ ਆਪਸੀ ਰਾਬਤਾ ਕਾਇਮ ਕਰਦਿਆਂ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦਾ ਸੱਦਾ ਦਿੱਤਾ।
Trending
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ


