ਲੁਧਿਆਣਾ, 25 ਸਤੰਬਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਦੌਰਾਨ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਤਾਵਾਂ ਲਈ ਸੰਤੁਲਿਤ ਖੁਰਾਕ, ਪੋਸ਼ਣ ਅਤੇ ਸਿਹਤ ਸੰਭਾਲ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੋਸ਼ਣ ਸਬੰਧੀ ਜਾਗਰੂਕਤਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।

ਸੈਮੀਨਾਰ ਵਿੱਚ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (CDPOs) ਨੀਤਿਕਾ ਢੀਂਗਰਾ, ਅੰਜੂ ਸਿੰਗਲਾ, ਮੰਜੂ ਭੰਡਾਰੀ, ਕੁਲਵਿੰਦਰ ਕੌਰ ਅਤੇ ਹਰਜੀਤ ਕੌਰ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵਿਭਾਗ ਦੇ ਸਮੂਹ ਡੀਲਿੰਗ ਕਲਰਕ ਅਤੇ ਸੁਪਰਵਾਈਜ਼ਰ ਵੀ ਮੀਟਿੰਗ ਦੌਰਾਨ ਹਾਜ਼ਰ ਰਹੇ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮੀਤ ਸਿੰਘ ਨੇ ਕਿਹਾ ਕਿ ਪੋਸ਼ਣ ਮਾਹ ਦਾ ਮੁੱਖ ਉਦੇਸ਼ ਲੋਕਾਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਖਾਸ ਤੌਰ ’ਤੇ ਮਹਿਲਾਵਾਂ ਤੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੋਸ਼ਣ ਸਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।

Share.
Leave A Reply