ਲੁਧਿਆਣਾ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਗਠਿਤ ਨਸ਼ਾ ਮੁਕਤੀ ਮੋਰਚਾ ਦੇ ਲੁਧਿਆਣਾ ਈਸਟ ਵਿੰਗ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕੇ ਵਿੱਚ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਪੁਲਿਸ ਅਤੇ ਮੋਰਚੇ ਦੇ ਅਹੁਦੇਦਾਰਾਂ ਵਿਚਾਲੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਗਿਆ। ਮੋਰਚੇ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਹੈ।

ਮੀਟਿੰਗ ਵਿੱਚ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ’ਤੇ ਵੀ ਚਰਚਾ ਕੀਤੀ ਗਈ।

ਇਸ ਮੀਟਿੰਗ ਵਿੱਚ ਡੀਸੀਪੀ ਰੂਰਲ ਲੁਧਿਆਣਾ ਸ੍ਰੀ ਗੁਰਸੇਵਕ ਸਿੰਘ ਪੀਪੀਐੱਸ, ਡੀਸੀਪੀ ਇਨਵੈਸਟੀਗੇਸ਼ਨ ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੀਪੀਐੱਸ, ਏਸੀਪੀ ਈਸਟ ਸ੍ਰੀ ਰਾਜ ਕੁਮਾਰ ਪੀਪੀਐੱਸ, ਏਸੀਪੀ ਟ੍ਰੈਫਿਕ ਸ੍ਰੀ ਗੁਰਬਿੰਦਰ ਸਿੰਘ ਪੀਪੀਐੱਸ ਅਤੇ ਥਾਣਾ ਡਿਵੀਜ਼ਨ ਨੰਬਰ 7 ਦੇ ਐੱਸਐੱਚਓ ਗਗਨਦੀਪ ਸਿੰਘ ਮੌਜੂਦ ਰਹੇ।

ਉੱਥੇ ਹੀ ਨਸ਼ਾ ਮੁਕਤੀ ਮੋਰਚਾ ਵੱਲੋਂ ਹਲਕਾ ਈਸਟ ਦੇ ਕੋਆਰਡੀਨੇਟਰ ਪੰਕਜ ਮਹਿਤਾ, ਬਲਾਕ ਕੋਆਰਡੀਨੇਟਰ ਅਭਿਸ਼ੇਕ ਜਲੋਟਾ, ਬਲਾਕ ਕੋਆਰਡੀਨੇਟਰ ਮੋਹਿਤ ਮਿੱਤਲ, ਬਲਾਕ ਕੋਆਰਡੀਨੇਟਰ ਯੋਗੇਸ਼ ਜਿੰਦਲ, ਫੀਲਡ ਅਫ਼ਸਰ ਅਮਨ ਸਿੰਘ ਅਤੇ ਵਲੰਟੀਅਰ ਮੋਹਿਤ ਬਾਗਲਾ ਸਮੇਤ ਹੋਰ ਅਹੁਦੇਦਾਰ ਵੀ ਮੀਟਿੰਗ ਵਿੱਚ ਸ਼ਾਮਲ ਹੋਏ।

Share.
Leave A Reply