ਜਲੰਧਰ, 11 ਅਕਤੂਬਰ: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਸਰਕਾਰੀ ਆਰਟਸ ਜਲੰਧਰ ਵਿਖੇ ਰਾਜ ਪੱਧਰੀ ਖੇਡਾਂ ਦੇ ਵੱਖ-ਵੱਖ ਉਮਰ ਵਰਗਾਂ ਦੇ ਫਾਈਨਲ ਮੁਕਾਬਲੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਦੀ ਯੋਗ ਦੇਖ-ਰੇਖ ਹੇਠ ਸਫ਼ਲਤਾਪੂਰਵਕ ਸੰਪੰਨ ਹੋਏ। ਇਨ੍ਹਾਂ ਮੁਕਾਬਲਿਆਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਸ਼ਤਰੰਜ ਦੇ ਅੰਡਰ-17 ਉਮਰ ਵਰਗ ਵਿੱਚ ਜਲੰਧਰ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-14 ਉਮਰ ਵਰਗ ‘ਚ ਬਠਿੰਡਾ ਪਹਿਲੇ, ਜਲੰਧਰ ਦੂਜੇ ਅਤੇ ਐਸ.ਏ.ਐਸ. ਨਗਰ (ਮੋਹਾਲੀ) ਤੀਜੇ ਸਥਾਨ ‘ਤੇ ਰਿਹਾ। ਵਾਲੀਬਾਲ ਸ਼ੂਟਿੰਗ ਦੇ ਨਤੀਜਿਆਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕੱਚੀ ਵਾਲੀਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਫਿਰੋਜ਼ਪੁਰ ਨੇ ਪਹਿਲਾ, ਫਾਜ਼ਿਲਕਾ ਨੇ ਦੂਜਾ, ਲੁਧਿਆਣਾ ਨੇ ਤੀਜਾ ਅਤੇ ਬਠਿੰਡਾ ਨੇ ਚੌਥਾ ਸਥਾਨ ਹਾਸਲ ਕੀਤਾ। ਪੱਕੀ ਵਾਲੀਬਾਲ ਦੇ ਅੰਡਰ-14 ਲੜਕਿਆਂ ਵਿੱਚ ਬਰਨਾਲਾ ਪਹਿਲੇ, ਫਾਜ਼ਿਲਕਾ ਦੂਜੇ, ਲੁਧਿਆਣਾ ਤੀਜੇ ਅਤੇ ਪਟਿਆਲਾ ਚੌਥੇ ਸਥਾਨ ‘ਤੇ ਰਿਹਾ। ਅੰਡਰ-17 ਲੜਕਿਆਂ ਦੇ ਪੱਕੀ ਵਾਲੀਬਾਲ ਮੁਕਾਬਲੇ ਵਿੱਚ ਮਾਨਸਾ ਦੀ ਟੀਮ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਸੰਗਰੂਰ ਨੇ ਤੀਜਾ ਅਤੇ ਮਲੇਰਕੋਟਲਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਪੱਕੀ ਵਾਲੀਬਾਲ ਅੰਡਰ-21 ਲੜਕਿਆਂ ਦੀ ਸ਼੍ਰੇਣੀ ਵਿੱਚ ਸੰਗਰੂਰ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਪਟਿਆਲਾ ਨੇ ਤੀਜਾ ਅਤੇ ਫਾਜ਼ਿਲਕਾ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੱਕੀ ਵਾਲੀਬਾਲ ਦੇ 21 ਤੋਂ 30 ਉਮਰ ਵਰਗ (ਲੜਕੇ) ਵਿੱਚ ਮਾਨਸਾ ਪਹਿਲੇ, ਬਰਨਾਲਾ ਦੂਜੇ, ਐਸ.ਏ.ਐਸ. ਨਗਰ ਤੀਜੇ ਅਤੇ ਫਾਜ਼ਿਲਕਾ ਚੌਥੇ ਸਥਾਨ ‘ਤੇ ਰਿਹਾ। ਡੀ.ਐਸ.ਓ. ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿੱਚ ਰਾਜ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।
Trending
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ


