ਜਲੰਧਰ, 26 ਅਕਤੂਬਰ : ਸ਼ਾਨਦਾਰ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026’ ਅੱਜ ਜਲੰਧਰ ਪਹੁੰਚ ਗਈ।
ਜਲੰਧਰ ਪਹੁੰਚਣ ’ਤੇ ਟਰਾਫ਼ੀ ਦਾ ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਹਾਕੀ ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਤੇ ਬਲਜੀਤ ਸਿੰਘ ਢਿਲੋਂ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਜਗਦੀਪ ਸਿੰਘ ਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
18 ਅਕਤੂਬਰ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਫੇਜ਼-10, ਮੋਹਾਲੀ ਤੋਂ ਸ਼ੁਰੂ ਹੋਇਆ ਇਹ ਟਰਾਫੀ ਟੂਰ ਹਾਕੀ ਦੀ ਖੇਡ ਨਾਲ ਜੁੜੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚੋਂ ਲੰਘਿਆ।
ਹਫ਼ਤਾ ਭਰ ਚੱਲੇ ਇਸ ਟੂਰ ਦੌਰਾਨ ਟਰਾਫ਼ੀ ਦਾ ਹਾਕੀ ਦੇ ਮਹਾਨ ਖਿਡਾਰੀਆਂ ਹਰਚਰਨ ਸਿੰਘ, ਹਰਦੀਪ ਸਿੰਘ ਗਰੇਵਾਲ, ਚੰਦ ਸਿੰਘ, ਗਗਨ ਅਜੀਤ ਸਿੰਘ, ਰਾਜਪਾਲ ਸਿੰਘ, ਪ੍ਰਭਜੋਤ ਸਿੰਘ, ਜੁਗਰਾਜ ਸਿੰਘ, ਰਮਨਦੀਪ ਸਿੰਘ, ਧਰਮਵੀਰ ਸਿੰਘ, ਰੂਪਾ ਸੈਣੀ, ਬਲਜੀਤ ਕੌਰ, ਬਲਜੀਤ ਸਿੰਘ ਢਿਲੋਂ, ਹਰਪ੍ਰੀਤ ਸਿੰਘ ਮੰਡੇਰ, ਰਿਪੁਦਮਨ ਸਿੰਘ, ਜਗਦੀਪ ਸਿੰਘ ਗਿੱਲ ਅਤੇ ਪਦਮਸ਼੍ਰੀ ਹਾਕੀ ਕੋਚ ਬਲਦੇਵ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਪੂਰੇ ਟੂਰ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਅਤੇ ਹਾਕੀ ਕੋਚ ਰੁਪਿੰਦਰ ਸਿੰਘ ਬਰਾੜ ਟਰਾਫ਼ੀ ਦੇ ਨਾਲ ਰਹੇ।
ਪੰਜਾਬ ਦੇ ਟੂਰ ਦੌਰਾਨ ਹਾਕੀ ਪ੍ਰੇਮੀਆਂ ਵਿੱਚ ਇਸ ਸ਼ਾਨਦਾਰ ਟਰਾਫ਼ੀ ਦੀ ਇਕ ਝਲਕ ਪਾਉਣ ਲਈ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਦੇ ਲਈ ਛੇ ਟੀਮਾਂ ਮੇਜ਼ਬਾਨ ਭਾਰਤ, ਜਾਪਾਨ, ਦੱਖਣੀ ਕੋਰੀਆ, ਬੰਗਲਾਦੇਸ਼, ਮਲੇਸ਼ੀਆ ਅਤੇ ਚੀਨ ਦਰਮਿਆਨ 27 ਅਕਤੂਬਰ ਤੋਂ 5 ਨਵੰਬਰ 2026 ਤੱਕ ਸ਼ਾਨਦਾਰ ਖੇਡ ਮੁਕਾਬਲੇ ਹੋਣਗੇ।
ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਜਲੰਧਰ ਅਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਮੋਹਾਲੀ ਕ੍ਰਮਵਾਰ ਲੀਗ ਮੈਚਾਂ ਅਤੇ ਸੈਮੀਫਾਈਕਲ ਤੇ ਫਾਈਨਲ ਮੈਚਾਂ ਦੀ ਮੇਜ਼ਬਾਨੀ ਕਰਨਗੇ।
ਟਰਾਫ਼ੀ ਟੂਰ ਕਰਵਾਉਣ ਦਾ ਮਕਸਦ ਹਾਕੀ ਪ੍ਰੇਮੀਆਂ ਖਾਸ ਕਰ ਨੌਜਵਾਨ ਖਿਡਾਰੀਆਂ ਵਿੱਚ ਹਾਕੀ, ਜਿਸ ਦੇ ਕਈ ਪ੍ਰਤਿਭਾਸ਼ਾਲੀ ਖਿਡਾਰੀ ਪੰਜਾਬ ਤੋਂ ਹਨ, ਪ੍ਰਤੀ ਡੂੰਘੀ ਰੂਚੀ ਪੈਦਾ ਕਰਨਾ ਹੈ।
Trending
- ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੂਰ ਜਲੰਧਰ ’ਚ ਸ਼ਾਨਦਾਰ ਸਵਾਗਤ ਨਾਲ ਸਮਾਪਤ
- ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਮਹਾਨ ਓਲੰਪੀਅਨ ਸੁਰਜੀਤ ਸਿੰਘ ਦੇ ਬੁੱਤ ਦਾ ਉਦਘਾਟਨ
- ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ
- ਸ੍ਰੀ ਰਾਮ ਮੰਦਰ ਖੰਨਾ ਵਿਖੇ ਭਗਤੀਮਈ ਮਾਹੌਲ ਵਿੱਚ ਮਨਾਇਆ ਗਿਆ ਭਰਤ ਮਿਲਾਪ ਉਤਸਵ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਰੀ ਹਾਜ਼ਰੀ
- ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਪੰਜਵੇ ਦਿਨ ਫੱਸਵੇਂ ਮੁਕਾਬਲੇ ਹੋਏ
- ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
- ਇੰਦਰਾ ਕਲੋਨੀ ’ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ
- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ


