ਚੰਡੀਗੜ੍ਹ, 31 ਅਕਤੂਬਰ 2026- ਜੇਲ੍ਹ ਦੇ ਅੰਦਰ ਬੰਦ ਕੈਬਨਿਟ ਮੰਤਰੀ ਅਤੇ ਵਿਧਾਇਕ ਸੰਜੀਵ ਅਰੋੜਾ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਲੁਧਿਆਣਾ ਵੈਸਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸਦੇ ਚੱਲੀਏ ਕਿ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਚਰਚਿਤ ਨਾਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਹੈ, ਜਿਨ੍ਹਾਂ ਨੂੰ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਇਸ ਸਮੇਂ ਕਥਿਤ ਜੀਐੱਸਟੀ (GST) ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।

Share.
Leave A Reply