ਖੰਨਾ, 7 ਨਵੰਬਰ :ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਆਂਗਣਵਾੜੀ ਵਰਕਰਾਂ ਨਾਲ ਦੀਵਾਲੀ ਦਾ ਪਵਿੱਤਰ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸਮੂਹ ਆਂਗਣਵਾੜੀ ਵਰਕਰਾਂ ਨੂੰ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ, ਸਿਹਤ ਅਤੇ ਸਮ੍ਰਿੱਧੀ ਦੀ ਕਾਮਨਾ ਕੀਤੀ। ਮੰਤਰੀ ਸੌਂਦ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਆਪਸੀ ਪਿਆਰ, ਭਾਈਚਾਰੇ, ਸਨਮਾਨ ਅਤੇ ਖੁਸ਼ੀਆਂ ਵੰਡਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਮਾਜ ਵਿੱਚ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ ਅਤੇ ਮਹਿਲਾਵਾਂ ਦੀ ਭਲਾਈ ਲਈ ਉਨ੍ਹਾਂ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨਾਲ ਸਮਾਜ ਦੀ ਮਜ਼ਬੂਤ ਨੀਂਹ ਤਿਆਰ ਹੁੰਦੀ ਹੈ। ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨ ਦੇਣਾ ਅਤੇ ਉਨ੍ਹਾਂ ਦਾ ਹੌਸਲਾ ਵਧਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸੀਡੀਪੀਓ ਹਰਜੀਤ ਕੌਰ ਸਮੇਤ ਹੋਰ ਪਤਵੰਤੇ ਸੱਜਣ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ।
Trending
- CM ਭਗਵੰਤ ਮਾਨ ਨੇ ਕੰਪਿਊਟਰ ਅਧਿਆਪਕਾਂ ਦੇ DA ‘ਚ ਕੀਤਾ 40% ਇਤਿਹਾਸਕ ਵਾਧਾ, ਨਾਨ-ਟੀਚਿੰਗ ਸਟਾਫ਼ ਲਈ ਵੀ ਵੱਡਾ ਫੈਸਲਾ
- ਆੰਗਣਵਾੜੀ ਵਰਕਰਾਂ ਨਾਲ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਨਾਈ ਦੀਵਾਲੀ, ਖੁਸ਼ੀਆਂ ਸਾਂਝੀਆਂ ਕਰਕੇ ਦਿੱਤਾ ਸਨਮਾਨ ਅਤੇ ਏਕਤਾ ਦਾ ਸੰਦੇਸ਼
- ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਹਲਕਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
- ਛੱਠ ਮਹਾਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ, ਮੰਤਰੀ ਨੇ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ
- ਦਾਦਾ ਜੀ ਦੀ ਉਂਗਲ ਫੜ ਕੇ ਮੈਂ ਵੀ ਮਾਰਨਿੰਗ ਵਾਕਰ ਕਲੱਬ ਆਇਆ ਕਰਦਾ ਸੀ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਯਾਦਾਂ
- ਵਿਵਾਦਾਂ ਨੇ ਪਾਈ ‘ਜੌੜਾਮਾਜਰਾ ਤੇ ਪਠਾਣਮਾਜਰਾ’ ਦੇ ਸਿਆਸੀ ਮਾਜ਼ਰਿਆਂ ਵਾਲੇ ਰੰਗ ’ਚ ਭੰਗ
- ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ ਹਾਸਲ ਕਰਕੇ ਸੂਬੇ ‘ਚ ਅੱਗੇ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ


